ਚੰਡੀਗੜ੍ਹ : ਅੱਜ ਪੰਜਾਬ ਦੇ 6 ਹਜ਼ਾਰ ਕਰੋੜ ਦੇ ਡਰੱਗ ਰੈਕਟ ਮਾਮਲੇ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਹੋਣ ਜਾ ਰਹੀ ਹੈ। ਇਸ ਬਾਰੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ । ਉਨ੍ਹਾਂ ਨੇ ਆਪਣੇ ਟਵੀਟ ‘ਚ ਲਿਖਿਆ ਹੈ ਕਿ ਮਜੀਠੀਆ ਨਾਲ ਜੁੜੀ ਬਹੁ ਕਰੋੜੀ ਡਰੱਗ ਰੈਕਟ ‘ਤੇ ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਦੀ ਰਿਪੋਰਟ ਅੱਜ ਮਾਣਯੋਗ ਹਾਈਕੋਰਟ ‘ਚ ਖੋਲ੍ਹੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਾਢੇ ਤਿੰਨ ਸਾਲ ਦੇ ਇੰਤਜ਼ਾਰ ਮਗਰੋਂ ਨਿਆਂਪਾਲਿਕਾ ਮੁੱਖ ਦੋਸ਼ੀ ਦਾ ਨਾਂਅ ਦੱਸੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹਾਈ ਕਮਾਨ ਦੇ 18 ਨੁਕਾਤੀ ਏਜੰਡੇ ‘ਤੇ ਅਜੇ ਵੀ ਅਮਲ ਦੀ ਦਰਕਾਰ ਹੈ।
STF report on multi-crore Drug racket linked to Majithia will be opened today by Hon’ble High Court. After more than 3.5 yrs of wait Judiciary will name the main culprits
A Priority among High Command’s 18 Point Agenda yet Mothers of Punjab are still awaiting action by the State
— Navjot Singh Sidhu (@sherryontopp) October 13, 2021
ਦੱਸਣਯੋਗ ਹੈ ਕਿ ਪਹਿਲਾਂ ਇਸ ਮਾਮਲੇ ਦੀ ਸੁਣਵਾਈ ਨਵੰਬਰ ਮਹੀਨੇ ‘ਚ ਹੋਣੀ ਸੀ, ਜੋ ਕਿ ਪਿਛਲੀ ਸੁਣਵਾਈ ਦੌਰਾਨ 13 ਅਕਤੂਬਰ ਨੂੰ ਤੈਅ ਕੀਤੀ ਗਈ।