ਸਾਢੇ ਤਿੰਨ ਸਾਲਾਂ ਦੀ ਉਡੀਕ ਮਗਰੋਂ ਹਾਈਕੋਰਟ ‘ਚ ਨਸ਼ਾ ਕਾਰੋਬਾਰੀਆਂ ਬਾਰੇ ਹੋਵੇਗਾ ਖ਼ੁਲਾਸਾ: ਸਿੱਧੂ

TeamGlobalPunjab
1 Min Read

ਚੰਡੀਗੜ੍ਹ : ਅੱਜ ਪੰਜਾਬ ਦੇ 6 ਹਜ਼ਾਰ ਕਰੋੜ ਦੇ ਡਰੱਗ ਰੈਕਟ ਮਾਮਲੇ ਦੀ ਸੁਣਵਾਈ  ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਹੋਣ ਜਾ ਰਹੀ ਹੈ। ਇਸ ਬਾਰੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ । ਉਨ੍ਹਾਂ ਨੇ ਆਪਣੇ ਟਵੀਟ ‘ਚ ਲਿਖਿਆ ਹੈ ਕਿ ਮਜੀਠੀਆ ਨਾਲ ਜੁੜੀ ਬਹੁ ਕਰੋੜੀ ਡਰੱਗ ਰੈਕਟ ‘ਤੇ ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਦੀ ਰਿਪੋਰਟ ਅੱਜ ਮਾਣਯੋਗ ਹਾਈਕੋਰਟ ‘ਚ ਖੋਲ੍ਹੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਾਢੇ ਤਿੰਨ ਸਾਲ ਦੇ ਇੰਤਜ਼ਾਰ ਮਗਰੋਂ ਨਿਆਂਪਾਲਿਕਾ ਮੁੱਖ ਦੋਸ਼ੀ ਦਾ ਨਾਂਅ ਦੱਸੇਗੀ।  ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹਾਈ ਕਮਾਨ ਦੇ 18 ਨੁਕਾਤੀ ਏਜੰਡੇ ‘ਤੇ ਅਜੇ ਵੀ ਅਮਲ ਦੀ ਦਰਕਾਰ ਹੈ।

ਦੱਸਣਯੋਗ ਹੈ ਕਿ ਪਹਿਲਾਂ ਇਸ ਮਾਮਲੇ ਦੀ ਸੁਣਵਾਈ ਨਵੰਬਰ ਮਹੀਨੇ ‘ਚ ਹੋਣੀ ਸੀ, ਜੋ ਕਿ ਪਿਛਲੀ ਸੁਣਵਾਈ ਦੌਰਾਨ 13 ਅਕਤੂਬਰ ਨੂੰ ਤੈਅ ਕੀਤੀ ਗਈ।

Share this Article
Leave a comment