ਚੋਣਾਂ ਤੋਂ ਪਹਿਲਾਂ ਵੱਡੇ ਰੈਕੇਟ ਦਾ ਪਰਦਾਫਾਸ਼, STF ਵਲੋਂ ਕਬੱਡੀ ਖਿਡਾਰੀ ਤੇ ਸੇਵਾਮੁਕਤ DSP ਗ੍ਰਿਫ਼ਤਾਰ

TeamGlobalPunjab
2 Min Read

ਜਲੰਧਰ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਪੁਲਿਸ ਦੀ STF ਵਿੰਗ ਨੇ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਸਪੈਸ਼ਲ ਟਾਸਕ ਫੋਰਸ ਨੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਰਣਜੀਤ ਸਿੰਘ ਉਰਫ ਜੀਤਾ ਮੌੜ ਅਤੇ ਪੰਜਾਬ ਪੁਲਿਸ ਦੇ ਸੇਵਾਮੁਕਤ ਡੀਐਸਪੀ ਬਿਮਲਕਾਂਤ ਸਣੇ ਇੱਕ ਪੁਲਿਸ ਕਾਂਸਟੇਬਲ ਨੂੰ ਵੀ ਗ੍ਰਿਫਤਾਰ ਕੀਤਾ ਹੈ। ਸੂਤਰਾਂ ਦੇ ਹਵਾਲੇ ਨਾਲ ਜੀਤਾ ਮੌੜ ਵਿਦੇਸ਼ ਭੱਜਣ ਦੀ ਤਿਆਰੀ ਵਿੱਚ ਸੀ ਪਰ ਉਸ STF ਟੀਮ ਨੇ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਕੁੱਲ 12 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ, ਜਿਸ ‘ਚ ਕੁਝ ਮਸ਼ਹੂਰ ਚਾਰਟਰਡ ਅਕਾਊਂਟੈਂਟ ਵੀ ਨਸ਼ਿਆਂ ਦੀ ਵਿਕਰੀ ਤੋਂ ਖਰੀਦੀਆਂ ਜਾਇਦਾਦਾਂ ਨੂੰ ਐਡਜਸਟ ਕਰਨ ਵਿੱਚ ਲੱਗੇ ਹੋਏ ਹਨ।

ਕਬੱਡੀ ਖਿਡਾਰੀ ਰਣਜੀਤ ਕਪੂਰਥਲਾ ਦੇ ਇੱਕ ਆਲੀਸ਼ਾਨ ਬੰਗਲੇ ਵਿੱਚ ਰਹਿੰਦਾ ਸੀ। ਇਸ ਤੋਂ ਇਲਾਵਾ ਮੁਲਜ਼ਮਾਂ ਕੋਲੋਂ ਬੀਐੱਮਡਬਲਿਊ ਅਤੇ ਔਡੀ ਵਰਗੀਆਂ ਲਗਜ਼ਰੀ ਗੱਡੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਕੋਲੋਂ ਕੁਝ ਹਥਿਆਰ ਅਤੇ 100 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ। ਸੂਤਰਾਂ ਅਨੁਸਾਰ ਇਨ੍ਹਾਂ ਗੱਡੀਆਂ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕੀਤੀ ਜਾਂਦੀ ਸੀ। ਜਿਸ ਦਾ ਹਿਸਾਬ-ਕਿਤਾਬ ਦੋ ਪੁਲਿਸ ਅਧਿਕਾਰੀਆਂ ਨੇ ਰੱਖਿਆ ਸੀ।

ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਰਣਜੀਤ ਸਿੰਘ ਉਰਫ ਜੀਤਾ ਮੌੜ, ਸੇਵਾਮੁਕਤ ਡੀਐਸਪੀ ਵਿਮਲਕਾਂਤ ਅਤੇ ਐਸਐਚਓ ਮਨੀਸ਼ ਵਜੋਂ ਹੋਈ ਹੈ। ਇਸ ਤੋਂ ਇਲਾਵਾ ਐਸਟੀਐਫ ਨੇ ਇਸ ਕੇਸ ਵਿੱਚ ਅਮਰੀਕਾ ਦੇ ਗੁਰਜੰਟ ਸਿੰਘ, ਕੈਨੇਡਾ ਦੇ ਦਵਿੰਦਰ ਸਿੰਘ ਉਰਫ਼ ਜਵਾਹਰ, ਭੁਪਿੰਦਰ ਸਿੰਘ, ਸਿਮਰਨਜੀਤ ਸਿੰਘ, ਰਣਦੀਪ ਸਿੰਘ, ਦਿਨੇਸ਼, ਥਾਣੇਦਾਰ ਜਗਦੀਸ਼ ਸਿੰਘ ਅਤੇ ਜੀਤਾ ਮੌੜ ਦੀ ਪਤਨੀ ਰਜਿੰਦਰ ਕੌਰ ਨੂੰ ਨਾਮਜ਼ਦ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਦੀ ਧਾਰਾ 25, 27, 27 ਏ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment