ਬਰਖ਼ਾਸਤ AIG ਰਾਜਜੀਤ ਸਿੰਘ ‘ਤੇ ਸ਼ਿਕੰਜਾ, STF ਵੱਲੋਂ ਜਾਇਦਾਦ ਅਟੈਚ ਕਰਨ ਦੀ ਤਿਆਰੀ

Prabhjot Kaur
2 Min Read

ਚੰਡੀਗੜ੍ਹ: ਸਪੈਸ਼ਲ ਟਾਸਕ ਫੋਰਸ ਨੇ ਪੰਜਾਬ ਪੁਲਿਸ ਦੇ ਬਰਖ਼ਾਸਤ AIG ਰਾਜਜੀਤ ਸਿੰਘ ‘ਤੇ ਸ਼ਿਕੰਜਾ ਕੱਸਿਆ ਹੈ, ਜੋ ਕਿ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਇੱਕ ਮਾਮਲੇ ਵਿੱਚ ਅਕਤੂਬਰ 2023 ਤੋਂ ਭਗੌੜਾ ਹੈ। STF ਨੇ ਰਾਜਜੀਤ ਦੀ ਜਾਇਦਾਦ ਅਟੈਚ ਕਰਨ ਦੀ ਤਿਆਰੀ ਕਰ ਲਈ ਹੈ। STF ਨੇ ਉਸ ਦੀਆਂ 9 ਜਾਇਦਾਦਾਂ ਦੀ ਪਛਾਣ ਕੀਤੀ ਹੈ। ਇਨ੍ਹਾਂ ਵਿੱਚ ਉਸ ਦਾ ਮੁਹਾਲੀ ਸਥਿਤ ਘਰ ਅਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਿਤ ਜਾਇਦਾਦਾਂ ਸ਼ਾਮਲ ਹਨ। ਇਸ ਦੀ ਕੀਮਤ 4 ਕਰੋੜ ਰੁਪਏ ਤੋਂ ਵੱਧ ਹੈ। ਇਸ ਕੰਮ ਵਿੱਚ ਕੋਈ ਦਿੱਕਤ ਨਾ ਆਵੇ ਇਸ ਲਈ STF ਪਹਿਲਾਂ ਹੀ ਸਾਰੀਆਂ ਰਸਮਾਂ ਪੂਰੀਆਂ ਕਰ ਰਹੀ ਹੈ। STF ਵੱਲੋਂ ਇਹ ਕਾਰਵਾਈ NDPS ਐਕਟ ਦੀ ਧਾਰਾ 64 ਤਹਿਤ ਕੀਤੀ ਜਾ ਰਹੀ ਹੈ।

ਬਰਖਾਸਤ ਏਆਈਜੀ ਦੀ ਜਾਇਦਾਦ ਕੁਰਕ ਕਰਨ ਲਈ ਐਸਟੀਐਫ ਵੱਲੋਂ ਤਿਆਰੀਆਂ ਕੀਤੀਆਂ ਗਈਆਂ ਸਨ। ਦੱਸਿਆ ਜਾ ਰਿਹਾ ਹੈ ਕਿ ਜਾਇਦਾਦ ਦੀ ਕੀਮਤ 4 ਕਰੋੜ ਰੁਪਏ ਤੋਂ ਵੱਧ ਹੈ। ਹਾਲਾਂਕਿ ਜਾਇਦਾਦ ਅਟੈਚ ਕਰਨ ਦੀ ਪ੍ਰਕਿਰਿਆ ਕੇਂਦਰੀ ਵਿੱਤ ਮੰਤਰਾਲੇ ਰਾਹੀਂ ਹੁੰਦੀ ਹੈ। ਅਜਿਹੇ ‘ਚ STF ਨੇ ਮਾਮਲਾ ਬਣਾ ਕੇ ਉੱਥੇ ਭੇਜਿਆ ਸੀ। ਇਸ ਦੇ ਨਾਲ ਹੀ ਮੰਤਰਾਲੇ ਨੇ ਏਆਈਜੀ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਸਬੰਧ ਵਿੱਚ ਨੋਟਿਸ ਜਾਰੀ ਕੀਤਾ ਹੈ।

ਉਨ੍ਹਾਂ ਨੂੰ ਆਪਣਾ ਪੱਖ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਮਾਮਲੇ ਵਿੱਚ ਆਪਣਾ ਪੱਖ ਪੇਸ਼ ਕਰਨ ਲਈ 9 ਫਰਵਰੀ ਨੂੰ ਉਨ੍ਹਾਂ ਨੂੰ ਦਿੱਲੀ ਬੁਲਾਇਆ ਗਿਆ ਹੈ। ਜਾਇਦਾਦ ਨਾਲ ਸਬੰਧਤ ਦਸਤਾਵੇਜ਼ ਵੀ ਨਾਲ ਲਿਆਉਣ ਦੇ ਹੁਕਮ ਦਿੱਤੇ ਗਏ ਹਨ। ਪਰਿਵਾਰ ਨੂੰ 31 ਜਨਵਰੀ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

 

Share this Article
Leave a comment