ਅੰਮ੍ਰਿਤਸਰ: ਅੰਮ੍ਰਿਤਸਰ ਦੇ ਸਰਹੱਦੀ ਪਿੰਡ ਧਨੋਆ ਕਲਾਂ ਤੋਂ ਸੁਰੱਖਿਆ ਬਲਾਂ ਨੇ ਵਿਸਫੋਟਕ ਸਮੱਗਰੀ ਬਰਾਮਦ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਸਮੱਗਰੀ ਪੰਜਾਬ ਵਿੱਚ ਚੋਣਾਂ ਦੌਰਾਨ ਦਹਿਸ਼ਤ ਫੈਲਾਉਣ ਲਈ ਵਰਤੀ ਜਾਣੀ ਸੀ। ਸੂਤਰਾਂ ਮੁਤਾਬਕ ਇਹ ਵਿਸਫੋਟਕ ਸਮੱਗਰੀ 26 ਜਨਵਰੀ ਮੌਕੇ ਕੋਈ ਵੱਡਾ ਧਮਾਕਾ ਕਰਨ ਲਈ ਭੇਜੀ ਗਈ ਹੈ।
ਸੂਚਨਾ ਮਿਲਦੇ ਹੀ ਅੰਮ੍ਰਿਤਸਰ ਦਿਹਾਤੀ ਪੁਲਸ ਵੀ ਮੌਕੇ ‘ਤੇ ਪਹੁੰਚ ਗਈ। ਪੁਲਿਸ ਅਤੇ ਐਸਟੀਐਫ ਬਲਾਂ ਨੇ ਇਲਾਕੇ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਵਿਸਫੋਟਕ ਨੂੰ ਬੰਬ ਡਿਸਪੋਜ਼ਲ ਟੀਮ ਨੇ ਨਕਾਰਾ ਕਰ ਦਿੱਤਾ ਹੈ। ਐੱਸ.ਟੀ.ਐੱਫ. ਦੇ ਏ ਆਈ ਜੀ ਰਸ਼ਪਾਲ ਸਿੰਘ ਦੀ ਅਗਵਾਈ ਵਿਚ ਵਿਸਫੋਟਕ ਨੂੰ ਨਕਾਰਾ ਕੀਤਾ ਗਿਆ।