ਅਜਨਾਲਾ : ਪੰਜਾਬ ‘ਚ ਇੱਕ ਪਾਸੇ ਜਿੱਥੇ ਬੇਅਦਬੀ ਕਾਂਡ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਤਾਂ ਉੱਥੇ ਹੀ ਦੂਜੇ ਪਾਸੇ ਗੁਰਦੁਆਰਾ ਸਾਹਿਬਾਨ ਨੂੰ ਨਿਸ਼ਾਨਾ ਬਣਾਏ ਜਾਣ ਦੀ ਘਟਨਾ ਵੀ ਸਾਹਮਣੇ ਆਈ ਹੈ। ਮਾਮਲਾ ਅਜਨਾਲਾ ਦੇ ਪਿੰਡ ਸੇਖੋਂ ਦਾ ਹੈ ਜਿੱਥੇ ਗੁਰਦੁਆਰਾ ਸਾਹਿਬ ਦੀ ਇਮਾਰਤ ‘ਤੇ ਪੱਥਰਬਾਜ਼ੀ ਕੀਤੀ ਗਈ ਹੈ। ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ ਵੀਡੀਓ ਚ ਦਿਖਾਈ ਦੇ ਰਹੇ ਵਿਅਕਤੀ ਈਸਾਈ ਭਾਈਚਾਰੇ ਨਾਲ ਸਬੰਧਤ ਦੱਸੇ ਜਾ ਰਹੇ ਹਨ। ਇਸ ਤੋਂ ਬਾਅਦ ਸਿੱਖ ਪ੍ਰਚਾਰਕ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਸਿੱਖ ਕੌਮ ਨੂੰ ਵਿਸ਼ੇਸ਼ ਤਾਕੀਦ ਕੀਤੀ ਗਈ ਹੈ।
ਅੰਮ੍ਰਿਤਪਾਲ ਸਿੰਘ ਦਾ ਕਹਿਣਾ ਹੈ ਕਿ ਸਿੱਖ ਕੌਮ ਨੇ ਬਾਕੀ ਕੌਮਾਂ ‘ਤੇ ਬਹੁਤ ਸਾਰੇ ਅਹਿਸਾਨ ਕੀਤੇ ਹਨ। ਉਨ੍ਹਾਂ ਕਿਹਾ ਕਿ ਅੱਜ ਗੁਰਦੁਆਰਾ ਸਾਹਿਬਾਨ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਜਿਸ ਨੂੰ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਜੇਕਰ ਕੋਈ ਗੁਰਦੁਆਰਾ ਸਹਿਬਾਨ ਵੱਲ ਉਂਗਲ ਵੀ ਚੁਕਦਾ ਹੈ ਤਾਂ ਸਿੱਖ ਕੌਮ ਉਸ ਦਾ ਜਵਾਬ ਦੇਣ ਲਈ ਤਿਆਰ ਹੈ । ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਸਿੱਖਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ ਤੇ ਦੂਜੇ ਪਾਸੇ ਸਾਡੇ ਗੁਰਦੁਆਰਾ ਸਾਹਿਬਾਨ ਨੂੰ ਨਿਸ਼ਾਨਾ ਬਣਾਇਅਸ ਜਾ ਰਿਹਾ ਹੈ।