ਆਪਣੇ ਆਪ ਨੂੰ ਹਰਿਆਣਾ ਕਮੇਟੀ ਦਾ ਪ੍ਰਧਾਨ ਕਹਿਣਾ ਬੰਦ ਕਰੇ ਦਾਦੂਵਾਲ: ਝੀਂਡਾ

Global Team
2 Min Read

ਨਿਊਜ਼ ਡੈਸਕ : ਇਕ ਪਾਸੇ ਜਿਥੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਇਕ ਵਿਵਾਦ ਸ਼ੁਰੂ ਹੋ ਗਿਆ ਹੈ ਤਾਂ ਉਥੇ ਹੀ ਹੁਣ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਲਈ ਇਕ ਨਵਾਂ ਵਿਵਾਦ ਖਡ਼੍ਹਾ ਹੁੰਦਾ ਦਿਖਾਈ ਹੈ ।  ਦਰਅਸਲ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਵੱਲੋਂ ਸਿੱਖ ਪ੍ਰਚਾਰਕ ਬਲਜੀਤ ਸਿੰਘ ਦਾਦੂਵਾਲ ਤੇ ਤਿੱਖਾ ਸ਼ਬਦੀ ਹਮਲਾ ਕੀਤਾ ਗਿਆ ਹੈ । ਝੀਂਡਾ ਦਾ ਕਹਿਣਾ ਹੈ ਕਿ ਬਲਜੀਤ ਸਿੰਘ ਦਾਦੂਵਾਲ ਆਪੋ ਆਪਣੇ ਆਪ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਕਹਾਉਣਾ ਵੱਧ ਕਰੇ।

ਗੁਰਦੁਆਰਾ ਬਾਬਾ ਜੰਗ ਸਿੰਘ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ ਝੀਂਡਾ ਨੇ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਰਕਾਰ ਵੱਲੋਂ 15 ਮਹੀਨੇ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ  ਪਰ ਬਲਜੀਤ ਸਿੰਘ ਦਾਦੂਵਾਲ ਨੂੰ  ਪ੍ਰਧਾਨ ਬਣਿਆ ਦੋ ਸਾਲ ਹੋ ਚੁੱਕੇ ਹਨ  । ਝੀਂਡਾ ਨੇ ਦੋਸ਼ ਲਾਇਆ ਕਿ ਬਲਜੀਤ ਸਿੰਘ ਦਾਦੂਵਾਲ ਆਪਣੇ ਆਪ ਨੂੰ ਹਰੇਕ ਜਗ੍ਹਾ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਦਸਦਾ ਹੈ ਜਿਹਡ਼ਾ ਕਿ ਸਰਾਸਰ ਗਲਤ ਹੈ। ਇਸ ਮੌਕੇ ਝੀਂਡਾ ਵੱਲੋਂ ਬਲਜੀਤ ਸਿੰਘ ਦਾਦੂਵਾਲ ਤੇ ਸਿਰਸਾ ਡੇਰੇ ਦੀ ਸ਼ਰਨ ਲੈਣ ਸਮੇਤ ਕਈ ਹੋਰ ਇਲਜ਼ਾਮ ਵੀ ਲਗਾਏ ਗਏ। 

ਦੱਸ ਦੇਈਏ ਕਿ ਇਕ ਪਾਸੇ ਜਿਥੇ ਹਰਿਆਣਾ ਅੰਦਰ ਪ੍ਰਧਾਨਗੀ ਲਈ ਦੌੜ ਲੱਗ ਰਹੀ ਹੈ ਤਾਂ ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੁਪਰੀਮ ਕੋਰਟ ਦਾ ਵਿਰੋਧ ਕੀਤਾ ਜਾ ਰਿਹਾ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ. ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਇਹ ਦੋਸ਼ ਲਗਾਇਆ ਗਿਆ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰ ਖੇਤਰ ਵਿੱਚ ਦਖ਼ਲਅੰਦਾਜ਼ੀ ਕਰਨਾ ਅਤੇ ਇਕ ਵੱਖਰੀ ਕਮੇਟੀ ਦਾ ਮਤਾ ਇੱਕ ਵਿਧਾਨ ਸਭਾ ਵਿੱਚ ਪਾਸ ਕਰਨਾ ਇਹ ਸੰਵਿਧਾਨਕ ਤੌਰ ਤੇ ਗ਼ਲਤ ਹੈ  ।  

 

Share This Article
Leave a Comment