ਸੁਲਤਾਨਪੁਰ ਲੋਧੀ: ਕਪੂਰਥਲਾ ਦੇ ਸੁਲਤਾਨਪੁਰ ਲੋਧੀ ਸਬ-ਡਿਵੀਜ਼ਨ ਦੇ ਪਿੰਡ ਪੱਸਣ ਕਦੀਮ ਵਿੱਚ 15-20 ਆਵਾਰਾ ਕੁੱਤਿਆਂ ਵੱਲੋਂ ਇੱਕ ਔਰਤ ਨੂੰ ਵੱਢ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਜਦਕਿ ਇਕ ਹੋਰ ਔਰਤ ਵੀ ਗੰਭੀਰ ਰੂਪ ‘ਚ ਜ਼ਖਮੀ ਹੋ ਗਈ ਹੈ। ਇਨ੍ਹਾਂ ਆਵਾਰਾ ਕੁੱਤਿਆਂ ਨੇ ਔਰਤ ਨੂੰ ਇੰਨੀ ਬੁਰੀ ਤਰ੍ਹਾਂ ਵੱਢਿਆ ਕਿ ਉਸ ਦੇ ਸਿਰ ਦੇ ਵਾਲ ਖੋਪੜੀ ਨਾਲੋਂ ਵੱਖ ਕਰ ਦਿੱਤੇ।
ਇਲਾਕੇ ਵਿੱਚ ਆਵਾਰਾ ਕੁੱਤਿਆਂ ਕਾਰਨ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਹੈ। ਮ੍ਰਿਤਕ ਪ੍ਰਵਾਸੀ ਔਰਤ ਦੀ ਪਛਾਣ ਕੇਵਲ ਠਾਕੁਰ ਦੀ ਪਤਨੀ ਪਰੀਦੇਵੀ ਵਜੋਂ ਹੋਈ ਹੈ। ਔਰਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾਘਰ ‘ਚ ਰਖਵਾਇਆ ਗਿਆ ਹੈ। ਜ਼ਖਮੀ ਔਰਤ ਦਾ ਵੀ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਕਰੀਬ ਇਕ ਹਫਤਾ ਪਹਿਲਾਂ ਆਵਾਰਾ ਕੁੱਤਿਆਂ ਨੇ ਇਕ ਬੱਚੇ ਨੂੰ ਵੱਢ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਜਿਸ ਬਾਰੇ ਪੁਲਿਸ ਨੂੰ ਵੀ ਕੋਈ ਜਾਣਕਾਰੀ ਨਹੀਂ ਹੈ।
ਜਾਣਕਾਰੀ ਦਿੰਦੇ ਹੋਏ ਪਿੰਡ ਪੱਸਣ ਕਦੀਮ ਦੇ ਵਸਨੀਕਾਂ ਨੇ ਦੱਸਿਆ ਕਿ ਪਿੰਡ ਦੇ ਨਜ਼ਦੀਕ ਝੁੱਗੀਆਂ ‘ਚ ਰਹਿਣ ਵਾਲੇ ਕੇਵਲ ਠਾਕੁਰ ਉਰਫ ਰਾਜੂ ਦੀ 32 ਸਾਲਾ ਪਤਨੀ ਰਾਮ ਪਰੀਦੇਵੀ ਦੇਰ ਸ਼ਾਮ ਆਪਣੇ ਪਸ਼ੂਆਂ ਨੂੰ ਚਰਾਉਣ ਲਈ ਲੈ ਕੇ ਗਈ ਸੀ। ਉਸੇ ਸਮੇਂ 15-20 ਆਵਾਰਾ ਕੁੱਤਿਆਂ ਨੇ ਔਰਤ ਪਰੀ ਦੇਵੀ ‘ਤੇ ਹਮਲਾ ਕਰ ਦਿੱਤਾ।
ਪਿੰਡ ਵਾਸੀਆਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਇੱਕ ਬੱਚੇ ਨੂੰ ਵੀ ਆਵਾਰਾ ਕੁੱਤਿਆਂ ਨੇ ਵੱਢ ਕੇ ਖਾ ਲਿਆ ਸੀ, ਜਿਸ ਤੋਂ ਬਾਅਦ ਉਸ ਦੀ ਵੀ ਮੌਤ ਹੋ ਗਈ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।