ਚੰਡੀਗੜ੍ਹ: ਪੰਜਾਬ ਵਿੱਚ ਹਰ ਤਰ੍ਹਾਂ ਦੀਆਂ ਰਜਿਸਟਰੀਆਂ ਤੋਂ NOC ਦੀ ਸ਼ਰਤ ਬੀਤੇ ਦਿਨ ਮਾਨ ਸਰਕਾਰ ਨੇ ਖ਼ਤਮ ਕਰ ਦਿੱਤੀ ਸੀ ਤਾਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਵਿੱਚ ਉੱਚ ਪੱਧਰੀ ਮੀਟਿੰਗ ਕੀਤੀ।
ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ, ‘ਅੱਜ ਰਜਿਸਟਰੀਆਂ ਲਈ NOC ਦੀ ਸ਼ਰਤ ਖ਼ਤਮ ਕਰਨ ਨੂੰ ਲੈਕੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਲੋਕਾਂ ਨੂੰ NOC ਕਰਕੇ ਹੁੰਦੀ ਖੱਜਲ-ਖੁਆਰੀ ਖ਼ਤਮ ਕਰਨ ਲਈ ਵਿਸਥਾਰ ਸਹਿਤ ਚਰਚਾ ਕੀਤੀ… ਅਸੀਂ ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਜਾ ਰਹੇ ਹਾਂ ਤੇ ਨਾਲ ਹੀ ਅੱਗੇ ਤੋਂ ਨਾਜਾਇਜ਼ ਕਾਲੋਨੀਆਂ ਬਣਾਉਣ ਵਾਲਿਆਂ ‘ਤੇ ਹੋਰ ਸਖ਼ਤੀ ਕੀਤੀ ਜਾਵੇਗੀ…ਕਨੂੰਨੀ ਅੜਚਨਾਂ ਦੂਰ ਕਰਕੇ ਜਲਦ ਫੈਸਲਾ ਲਿਆ ਜਾਵੇਗਾ… ਇਸ ਦੇ ਨਾਲ ਹੀ ਸਰਕਾਰ ਵਿਧਾਨ ਸਭਾ ਸੈਸ਼ਨ ‘ਚ NOC ਸੋਧ ਕਾਨੂੰਨ ਦਾ ਪ੍ਰਸਤਾਵ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ।’
ਅੱਜ ਰਜਿਸਟਰੀਆਂ ਲਈ NOC ਦੀ ਸ਼ਰਤ ਖ਼ਤਮ ਕਰਨ ਨੂੰ ਲੈਕੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਲੋਕਾਂ ਨੂੰ NOC ਕਰਕੇ ਹੁੰਦੀ ਖੱਜਲ-ਖੁਆਰੀ ਖ਼ਤਮ ਕਰਨ ਲਈ ਵਿਸਥਾਰ ਸਹਿਤ ਚਰਚਾ ਕੀਤੀ…
ਅਸੀਂ ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਜਾ ਰਹੇ ਹਾਂ ਤੇ ਨਾਲ ਹੀ ਅੱਗੇ ਤੋਂ ਨਾਜਾਇਜ਼ ਕਾਲੋਨੀਆਂ ਬਣਾਉਣ ਵਾਲਿਆਂ ‘ਤੇ ਹੋਰ ਸਖ਼ਤੀ ਕੀਤੀ ਜਾਵੇਗੀ…ਕਨੂੰਨੀ… pic.twitter.com/PAENiCdDSh
— Bhagwant Mann (@BhagwantMann) February 7, 2024
ਹਾਲਾਂਕਿ ਹੁਣ ਤੱਕ ਸਰਕਾਰ ਨੂੰ ਇਹ ਫੈਸਲਾ ਲੈਣ ਵਿੱਚ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਉਂਕਿ ਨਾਜਾਇਜ਼ ਕਲੋਨੀਆਂ ਰੈਗੂਲਰ ਹੋਣਗੀਆਂ। ਫਿਰ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਕੌਣ ਪ੍ਰਦਾਨ ਕਰੇਗਾ? ਨਾਲ ਹੀ, ਇਨ੍ਹਾਂ ‘ਤੇ ਹੋਣ ਵਾਲਾ ਖਰਚਾ ਕੌਣ ਝੱਲੇਗਾ? ਇਸ ਸਬੰਧੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਤਾਂ ਜੋ ਬਾਅਦ ਵਿੱਚ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਕਿਉਂਕਿ ਕਈ ਕਲੋਨੀਆਂ ਦਾ ਬਹੁਤ ਬੁਰਾ ਹਾਲ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।