ਇਸ ਜ਼ਿਲ੍ਹੇ ‘ਚ ਕਣਕ ਦੀ ਕਟਾਈ ਨੂੰ ਲੈ ਕੇ ਸਖਤ ਹੁਕਮ ਜਾਰੀ

Global Team
1 Min Read
As the wheat harvesting is going on full swing, a combine machine harvests wheat crop in a village near Jalandhar.Tribune Photo:Malkiat Singh

ਜਲੰਧਰ: ਜ਼ਿਲ੍ਹਾ ਮੈਜਿਸਟ੍ਰੇਟ ਜਸਪ੍ਰੀਤ ਸਿੰਘ ਵਲੋਂ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਜਲੰਧਰ ਵਿੱਚ ਸ਼ਾਮ 7:00 ਵਜੇ ਤੋਂ ਸਵੇਰੇ 08:00 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕਣਕ ਦੀ ਕਟਾਈ ਕੇਵਲ ਉਨ੍ਹਾਂ ਹਾਰਵੈਸਟਰ ਕੰਬਾਈਨਾਂ ਨਾਲ ਕੀਤੀ ਜਾਵੇ, ਜਿਨ੍ਹਾ ਕੋਲ ਬੀ.ਆਈ.ਐਸ. ਦਾ ਸਰਟੀਫਿਕੇਟ ਹੋਵੇ।

ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟਰੇਟ ਵਲੋਂ ਏਅਰ ਪ੍ਰੀਵੈਂਸ਼ਨ ਐਂਡ ਕੰਟਰੋਲ ਆਫ਼ ਪ੍ਰਲੂਸ਼ਨ ਐਕਟ, 1981 ਅਤੇ ਫੌਜਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਅਧੀਨ ਜ਼ਿਲ੍ਹਾ ਜਲੰਧਰ ਵਿੱਚ ਕਣਕ ਦੀ ਨਾੜ/ਰਹਿੰਦ-ਖੂਹੰਦ ਨੂੰ ਅੱਗ ਲਗਾਉਣ ’ਤੇ ਵੀ ਪਾਬੰਦੀ ਲਗਾਈ ਗਈ ਹੈ। ਉਕਤ ਇਹ ਦੋਵੇਂ ਹੁਕਮ 15.06.2023 ਤੱਕ ਲਾਗੂ ਰਹਿਣਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share This Article
Leave a Comment