ਪਰਾਲੀ ਪ੍ਰਬੰਧਨ ਲਈ ਕੇਂਦਰ ਸਰਕਾਰ ਨੇ ਇਨ੍ਹਾਂ ਸੂਬਿਆਂ ਨੂੰ ਦਿੱਤੇ ਖਾਸ ਯੋਜਨਾ ਬਣਾਉਣ ਦੇ ਨਿਰਦੇਸ਼

Prabhjot Kaur
2 Min Read

ਨਵੀਂ ਦਿੱਲੀ: ਆਉਣ ਵਾਲੇ ਫਸਲੀ ਸੀਜ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ ਦੀਆਂ ਸਰਕਾਰਾਂ ਨੂੰ ਪਰਾਲੀ ਨਾਂ ਸਾੜਨ ਲਈ ਖਾਸ ਉਪਰਾਲੇ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਕੇਂਦਰ ਨੇ ਇਸ ਮਿਸ਼ਨ ਨੂੰ ਪੂਰਾ ਕਰਨ ਲਈ ਹਰ ਸੰਭਵ ਮਦਦ ਦਾ ਵਾਅਦਾ ਵੀ ਕੀਤਾ ਹੈ। ਪੰਜਾਬ ਅਤੇ ਹਰਿਆਣਾ ਵਿੱਚ ਹਰ ਸਾਲ ਅਕਤੂਬਰ ਅਤੇ ਨਵੰਬਰ ਵਿੱਚ ਪਰਾਲੀ ਸਾੜਨ ਕਾਰਨ ਹਵਾ ਪ੍ਰਦੂਸ਼ਣ ਖਤਰਨਾਕ ਪੱਧਰ ਤੱਕ ਪਹੁੰਚ ਜਾਂਦਾ ਹੈ।

ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਝੋਨੇ ਦੀ ਪਰਾਲੀ ਸਾੜਨ ਦੇ ਪ੍ਰਬੰਧਨ ਲਈ ਸੂਬਿਆਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਸਬੰਧਤ ਸੂਬਿਆਂ ਨੂੰ ਆਪਣੇ ਟੀਚੇ ਤੱਕ ਪਹੁੰਚਣ ਲਈ ਇਸ ਵਿੱਤੀ ਸਾਲ ਵਿੱਚ ਮੁਹੱਈਆ ਕਰਵਾਏ ਗਏ 600 ਕਰੋੜ ਰੁਪਏ ਦੀ ਪ੍ਰਭਾਵੀ ਢੰਗ ਨਾਲ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਤੋਮਰ ਨੇ ਕਿਹਾ ਕਿ ਇਸ ਮਾਮਲੇ ਵਿੱਚ ਸੂਬਿਆਂ ਦੀ ਸਫਲਤਾ ਤਾਂ ਹੀ ਹੈ ਜਦੋਂ ਪਰਾਲੀ ਸਾੜਨ ਦੇ ਮਾਮਲੇ ਜ਼ੀਰੋ ਹੋ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਟੀਚਾ ਹਾਸਲ ਕਰਨ ਲਈ ਸਭ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ।

ਤੋਮਰ ਨੇ ਕਿਹਾ ਕਿ ਪਰਾਲੀ ਨੂੰ ਸਾੜਨ ਨਾਲ ਨਾਂ ਸਿਰਫ਼ ਵਾਤਾਵਰਨ ਨੂੰ ਨੁਕਸਾਨ ਹੁੰਦਾ ਹੈ, ਸਗੋਂ ਕਿਸਾਨਾਂ ਦੇ ਖੇਤਾਂ ‘ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਇਸ ਤੋਂ ਇਲਾਵਾ ਇਸ ਨਾਲ ਕਿਸਾਨ, ਸੂਬੇ ਅਤੇ ਦੇਸ਼ ਦਾ ਵੀ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਤਿਆਰ ਕੀਤਾ ਗਿਆ ਬਾਇਓ-ਡੀਕੰਪੋਜ਼ਰ ਦੀ ਵੱਧ ਤੋਂ ਵੱਧ ਵਰਤੋਂ ‘ਤੇ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment