ਰੂਸ ‘ਚ ਜ਼ਬਰਦਸਤ ਭੂਚਾਲ, ਫਟ ਗਿਆ ਜਵਾਲਾਮੁਖੀ

Global Team
2 Min Read

ਰੂਸ ਦੇ ਪੂਰਬੀ ਤੱਟ ‘ਤੇ 7.0 ਤੀਬਰਤਾ ਦਾ ਬਹੁਤ ਤੇਜ਼ ਭੂਚਾਲ ਆਇਆ ਹੈ। ਇਹ ਭੂਚਾਲ ਇੰਨਾ ਜ਼ਬਰਦਸਤ ਸੀ ਕਿ ਇਸ ਨਾਲ ਰੂਸ ਦੇ ਸ਼ਿਵਲੁਚ ਜਵਾਲਾਮੁਖੀ ‘ਚ ਧਮਾਕਾ ਹੋਇਆ। ਰੂਸੀ ਸਰਕਾਰੀ ਮੀਡੀਆ TASS ਨੇ ਇਹ ਜਾਣਕਾਰੀ ਦਿੱਤੀ ਹੈ।

ਟਾਸ ਦੀ ਰਿਪੋਰਟ ਦੇ ਅਨੁਸਾਰ, ਐਤਵਾਰ ਸਵੇਰੇ (ਰੂਸੀ ਸਮੇਂ) ਨੂੰ ਜਵਾਲਾਮੁਖੀ ਦੇ ਨੇੜੇ ਲਈ ਗਈ ਇੱਕ ਵੀਡੀਓ ਵਿੱਚ ਸਮੁੰਦਰ ਦੇ ਤਲ ਤੋਂ 8 ਕਿਲੋਮੀਟਰ (5 ਮੀਲ) ਤੱਕ ਉੱਚੇ ਸੁਆਹ ਦੇ ਬੱਦਲ ਦਿਖਾਈ ਦਿੱਤੇ। ਇਸ ਤੋਂ ਬਾਅਦ ਜਵਾਲਾਮੁਖੀ ਤੋਂ ਲਾਲ ਗਰਮ ਲਾਵਾ ਵਗਦਾ ਦੇਖਿਆ ਗਿਆ।

ਜੁਆਲਾਮੁਖੀ ਰੂਸ ਦੇ ਪੂਰਬੀ ਖੇਤਰ ਕਾਮਚਟਕਾ ਵਿੱਚ ਲਗਭਗ 181,000 ਦੇ ਤੱਟਵਰਤੀ ਸ਼ਹਿਰ ਪੈਟ੍ਰੋਪਾਵਲੋਵਸਕ-ਕਾਮਚਤਸਕੀ ਤੋਂ ਲਗਭਗ 280 ਮੀਲ ਦੀ ਦੂਰੀ ‘ਤੇ ਹੈ। TASS ਨੇ ਕਿਹਾ ਕਿ ਇਸ ਭੂਚਾਲ ਅਤੇ ਉਸ ਤੋਂ ਬਾਅਦ ਜਵਾਲਾਮੁਖੀ ਫਟਣ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਅਮਰੀਕੀ ਭੂ-ਵਿਗਿਆਨਕ ਸਰਵੇਖਣ (ਯੂ.ਐੱਸ.ਜੀ.ਐੱਸ.) ਮੁਤਾਬਕ ਭੂਚਾਲ ਦਾ ਕੇਂਦਰ ਪੈਟ੍ਰੋਪਾਵਲੋਵਸਕ-ਕਾਮਚਤਸਕੀ ਤੋਂ ਕਰੀਬ 55 ਮੀਲ ਦੂਰ ਸੀ ਅਤੇ ਇਸ ਦੀ ਡੂੰਘਾਈ ਕਰੀਬ 30 ਮੀਲ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment