ਦੇਹਰਾਦੂਨ : ਉੱਤਰਾਖੰਡ ਦੇ ਟਿਹਰੀ ਗੜ੍ਹਵਾਲ ‘ਚ ਕੱਲ ਸ਼ਾਮ ਭੁਚਾਲ ਦੇ ਤੇਜ ਝਟਕੇ ਮਹਿਸੂਸ ਕੀਤੇ ਗਏ । ਇਸ ਦੀ ਰਿਕਟਰ ਸਕੇਲ ‘ਤੇ ਤੀਬਰਤਾ 3.4 ਸੀ । ਭੂਚਾਲ ਦੀ ਤੀਬਰਤਾ ਘੱਟ ਸੀ ਇਸ ਲਈ ਕਿਸੇ ਵੀ ਪ੍ਰਕਾਰ ਦੇ ਜਾਨੀ ਤੇ ਮਾਲੀ ਨੁਕਸਾਨ ਦੀ ਖ਼ਬਰ ਨਹੀਂ ਹੈ। ਭੂਚਾਲ ਦੇ ਝਟਕੇ ਮੰਗਲਵਾਰ ਸ਼ਾਮ 06.18 ਵਜੇ ਦੇ ਕਰੀਬ ਮਹਿਸੂਸ ਕੀਤੇ ਗਏ।
ਦੱਸ ਦੇਈਏ ਕਿ 13 ਅਪ੍ਰੈਲ ਨੂੰ ਬਾਗੇਸ਼ਵਰ ਜ਼ਿਲੇ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਭੂਚਾਲ ਰਿਕਟਰ ਪੈਮਾਨੇ ‘ਤੇ 3.6 ਸੀ। 10 ਅਪ੍ਰੈਲ ਦੀ ਰਾਤ ਨੂੰ ਇੱਥੇ ਭੂਚਾਲ ਆਇਆ ਸੀ। ਜਿਸ ਦੀ ਤੀਬਰਤਾ 3.1 ਮਾਪੀ ਗਈ। ਇਸ ਤੋਂ ਪਹਿਲਾਂ 1 ਅਪ੍ਰੈਲ ਦੀ ਰਾਤ ਨੂੰ ਕਪਕੋਟ ਸਣੇ ਬਾਗੇਸ਼ਵਰ ਜ਼ਿਲ੍ਹੇ ਦੇ ਸਾਰੇ ਹਿੱਸਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.2 ਮਾਪੀ ਗਈ। ਭੂਚਾਲ ਦਾ ਕੇਂਦਰ ਨੈਨੀਤਾਲ ਸੀ।