ਚੰਡੀਗੜ੍ਹ: ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸ਼ਨੀਵਾਰ ਸ਼ਾਮ 7 ਵੱਜ ਕੇ 8 ਮਿੰਟ ‘ਤੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਝਟਕੇ ਮਹਿਸੂਸ ਹੁੰਦਿਆਂ ਹੀ ਕਈ ਲੋਕ ਘਰਾਂ ਅਤੇ ਦਫ਼ਤਰਾਂ ਤੋਂ ਬਾਹਰ ਨਿਕਲ ਆਏ।ਭਾਰਤੀ ਭੂ-ਵਿਗਿਆਨ ਸਰਵੇਖਣ ਦੇ ਅਨੁਸਾਰ, ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਹਿੰਦੂ ਕੁਸ਼ ਖੇਤਰ ਵਿੱਚ ਸੀ, ਜੋ ਕਿ ਸਤ੍ਹਾ ਤੋਂ 191 ਕਿਲੋਮੀਟਰ ਹੇਠਾਂ ਡੂੰਘਾਈ ਵਿੱਚ ਸੀ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.9 ਮਾਪੀ ਗਈ ਹੈ।
ਇਸੇ ਦੌਰਾਨ ਜੰਮੂ-ਕਸ਼ਮੀਰ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਫਿਲਹਾਲ ਕਿਸੇ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਅਧਿਕਾਰਕ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

