ਚੰਡੀਗੜ੍ਹ: ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੇ ਪਿਛਲੇ ਚਾਰ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਪੰਜਾਬ ਰਿਮੋਟ ਸੈਂਸਿੰਗ ਸੈਂਟਰ ਲੁਧਿਆਣਾ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਸੂਬੇ ਅੰਦਰ 21 ਸਤੰਬਰ ਤੋਂ 14 ਨਵੰਬਰ ਵਿਚਾਲੇ 73,883 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਜੋ 2016 ਤੋਂ ਲੈ ਕੇ ਹੁਣ ਤੱਕ ਦੀਆਂ ਸਭ ਤੋਂ ਵੱਧ ਘਟਨਾਵਾਂ ਹਨ।
ਪੰਜਾਬ ਰਿਮੋਟ ਸੈਂਸਿੰਗ ਸੈਂਟਰ ਸਾਲ 2016 ਤੋਂ ਸੂਬੇ ਅੰਦਰ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਸੈਟੇਲਾਈਟ ਜ਼ਰੀਏ ਨਜ਼ਰ ਰੱਖਦਾ ਆ ਰਿਹਾ ਹੈ। ਪੰਜਾਬ ਵਿੱਚ 74,000 ਪਰਾਲੀ ਸਾਂਭਣ ਵਾਲੀਆਂ ਮਸ਼ੀਨਾਂ ਵੰਡਣ ਅਤੇ 8,000 ਨੋਡਲ ਅਫ਼ਸਰ ਤਾਇਨਾਤ ਕਰਨ ਦੇ ਬਾਵਜੂਦ ਪਰਾਲੀ ਸਾੜਨ ਦੀ ਘਟਨਾਵਾਂ ਨੇ ਰਿਕਾਰਡ ਤੋੜ ਦਿੱਤਾ ਹੈ।
2019 ਵਿਚ ਇਹ ਘਟਨਾਵਾਂ 51,084 ਸੀ ਅਤੇ 2018 ਵਿਚ 46,559 ਮਾਮਲੇ ਦਰਜ ਕੀਤੇ ਗਏ ਸਨ। ਸਾਲ 2017 ਵਿੱਚ ਇਹ ਅੰਕੜਾ 43,149 ਸੀ।