ਨਵੇਂ ਸਾਲ ਮੌਕੇ ਵਿਦਿਆਰਥੀਆਂ ਨੂੰ ਮਿਲਿਆ ਤੋਹਫਾ

TeamGlobalPunjab
4 Min Read

ਹੁਸ਼ਿਆਰਪੁਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਸਮਾਰਟ ਕਨੈਕਟ ਸਕੀਮ ਯੋਜਨਾਂ ਦੇ ਤੀਜੇ ਪੜਾਅ ਦੀ ਸ਼ੁਰੂਆਤ ਤੋਂ ਬਾਅਦ ਅੱਜ ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ 20 ਵਿਦਿਆਰਥੀਆਂ ਨੂੰ ਆਪਣੇ ਹੱਥਾਂ ਨਾਲ ਸਮਾਰਟ ਫੋਨ ਸੌਂਪੇ। ਉਨ੍ਹਾਂ ਕਿਹਾ ਕਿ ਇਹ ਫੋਨ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮੰਜਿਲ ਪਾਉਣ ਵਿੱਚ ਮਦਦਗਾਰ ਸਾਬਤ ਹੋਣ ਦੇ ਨਾਲ-ਨਾਲ ਕੋਵਿਡ ਮਹਾਂਮਾਰੀ ਦੇ ਦੌਰ ਵਿੱਚ ਆਨਲਾਈਨ ਸਟੱਡੀ ਨੂੰ ਲੈ ਕੇ ਉਨ੍ਹਾਂ ਦੀ ਚਿੰਤਾ ਨੂੰ ਵੀ ਖਤਮ ਕਰੇਗੀ। ਕੈਬਨਿਟ ਮੰਤਰੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਯੋਜਿਤ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਫੋਨ ਵੰਡਦਿਆਂ ਉਨ੍ਹਾਂ ਨੂੰ ਮਨ ਲਗਾ ਕੇ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਇੰਪਰੂਵਮੈਂਟ ਟਰੱਸਟ ਹੁਸ਼ਿਆਰਪੁਰ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ ਦੀ ਮੌਜੂਦਗੀ ਵਿੱਚ 20 ਵਿਦਿਆਰਥੀਆਂ 10 ਲੜਕੀਆਂ ਅਤੇ 10 ਲੜਕਿਆਂ ਨੂੰ ਮੋਬਾਇਲ ਸੌਂਪਦਿਆਂ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਕ੍ਰਾਂਤੀਕਾਰੀ ਸੋਚ ਦੇ ਕਾਰਲ ਸੂਬੇ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਦੇ ਭਵਿੱਖ ਦੀ ਚਿੰਤਾ ਖਤਮ ਹੋ ਗਈ ਹੈ।

ਉਦਯੋਗ ਅਤੇ ਵਣਜ ਮੰਤਰੀ ਪੰਜਾਬ ਨੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਕਿਹਾ ਕਿ ਉਹ ਪ੍ਰਮਾਤਮਾ ਅੱਗੇ ਬੇਨਤੀ ਕਰਦੇ ਹਨ ਕਿ ਆਉਣ ਵਾਲਾ ਸਾਲ ਸਾਰਿਆਂ ਲਈ ਖੁਸ਼ੀਆਂ ਲੈ ਕੇ ਆਵੇ ਅਤੇ ਸੂਬੇ ਲਈ ਹੋਰ ਵੀ ਜ਼ਿਆਦਾ ਤਰੱਕੀ ਭਰਿਆ ਹੋਵੇ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੜਕਾਂ ਅਤੇ ਬੋਹਣ ਦੇ 20 ਵਿਦਿਆਰਥੀਆਂ ਨੂੰ ਫੋਨ ਵੰਡਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 12ਵੀਂ ਕਲਾਸ ਦੇ ਕੁੱਲ 10584 ਵਿਦਿਆਰਥੀਆਂ, 5404 ਲੜਕੇ ਅਤੇ 5180 ਲੜਕੀਆਂ ਨੂੰ ਸਮਾਰਟ ਫੋਨ ਮਿਲਣਗੇ। ਉਨ੍ਹਾਂ ਕਿਹਾ ਕਿ ਪਹਿਲੇ, ਦੂਜੇ ਅਤੇ ਤੀਜੇ ਪੜਾਅ ਤਹਿਤ ਜ਼ਿਲ੍ਹੇ ਦੇ 133 ਸਕੂਲਾਂ ਦੇ 10459 ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ 125 ਵਿਦਿਆਰਥੀਆਂ ਨੂੰ ਵੀ 15 ਦਿਨਾਂ ਅੰਦਰ ਸਮਾਰਟ ਫੋਨ ਮੁਹੱਈਆ ਕਰਵਾ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸਾਡੇ ਸਰਕਾਰੀ ਸਕੂਲਾਂ ਦੇ ਬੱਚਿਆਂ ਵਿੱਚ ਯੋਗਤਾ ਦੀ ਕਮੀ ਨਹੀਂ ਬਸ਼ਰਤੇ ਇਨ੍ਹਾਂ ਨੂੰ ਸਾਧਨ ਮੁਹੱਈਆ ਕਰਵਾਏ ਜਾਣ ਅਤੇ ਪੰਜਾਬ ਦੀ ਕੈਪਟਨ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਹਰ ਮੁਮਕਿਨ ਸਾਧਨ ਮੁਹੱਈਆ ਕਰਵਾਏ ਹਨ। ਬੱਚਿਆਂ ਦੀ ਪੜ੍ਹਾਈ ਨੂੰ ਸੁਚਾਰੂ ਰੂਪ ਨਾਲ ਚਲਾਉਣ ਲਈ 12ਵੀਂ ਦੇ ਬੱਚਿਆਂ ਨੂੰ ਕੋਵਿਡ ਦੀ ਮੁਸ਼ਕਿਲ ਘੜੀ ਵਿੱਚ ਸਮਾਰਟ ਫੋਨ ਮੁਹੱਈਆ ਕਰਵਾਏ ਗਏ ਤਾਂ ਜੋ ਉਹ ਆਨਲਾਈਨ ਪੜ੍ਹਾਈ ਕਰ ਸਕਣ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਮੁਹੱਈਆ ਕਰਵਾਏ ਜਾ ਰਹੇ ਫੋਨਾਂ ਵਿੱਚ ਲਗਭਗ ਹਰ ਤਰ੍ਹਾਂ ਦੀਆਂ ਜ਼ਰੂਰੀ ਵਿਸ਼ੇਸ਼ਤਾਵਾਂ ਮੌਜੂਦ ਹਨ, ਜੋ ਕਿ ਉਨ੍ਹਾਂ ਲਈ ਮਦਦਗਾਰ ਰਹੇਗਾ।

ਸੁੰਦਰ ਸ਼ਾਮ ਅਰੋੜਾ ਨੇ ਇਸ ਮੌਕੇ ’ਤੇ ਵਿਧਾਨ ਸਭਾ ਹਲਕੇ ਦੇ ਹਿਸਾਬ ਨਾਲ ਫੋਨਾਂ ਦੀ ਗਿਣਤੀ ਦੇ ਬਾਰੇ ਵਿੱਚ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਹਲਕਾ ਚੱਬੇਵਾਲ ਦੇ 1072, ਗੜ੍ਹਸ਼ੰਕਰ ਦੇ 1668, ਦਸੂਹਾ ਵਿਧਾਨ ਸਭਾ ਹਲਕੇ ਵਿੱਚ 2145, ਹੁਸ਼ਿਆਰਪੁਰ ਦੇ 1357, ਮੁਕੇਰੀਆਂ ਦੇ 1638, ਸ਼ਾਮ ਚੁਰਾਸੀ ਦੇ 1579 ਅਤੇ ਉੜਮੁੜ ਦੇ 1125 ਵਿਦਿਆਰਥੀਆਂ ਨੂੰ ਸਮਾਰਟ ਪੰਜਾਬ ਕਨੈਕਟ ਸਕੀਮ ਤਹਿਤ ਸਮਾਰਟ ਫੋਨ ਦਿੱਤੇ ਜਾਣਗੇ। ਉਨ੍ਹਾਂ ਫੋਨ ਦੀਆਂ ਵਿਸ਼ੇਸ਼ਤਾਵਾਂ ਦਾ ਵਿਦਿਆਰਥੀਆਂ ਨੂੰ ਹੋਣ ਵਾਲੇ ਲਾਭ ਦੀ ਗੱਲ ਕਰਦਿਆਂ ਕਿਹਾ ਕਿ ਇਹ ਵਿਦਿਆਰਥੀ ਆਪਣੇ ਆਪ ਸਿਲੇਬਸ ਅਤੇ ਕੋਰਸਾਂ ਦੇ ਬਾਰੇ ਵਿੱਚ ਆਨਲਾਈਨ ਜਾਣਕਾਰੀ ਹਾਸਲ ਕਰਨ ਦੇ ਨਾਲ-ਨਾਲ ਅਧਿਆਪਕਾਂ ਨੂੰ ਆਨਲਾਈਨ ਸਿੱਖਿਆ ਪ੍ਰਾਪਤ ਕਰਨ ਵਿੱਚ ਸਹਾਈ ਹੋਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਫੋਨਾਂ ਰਾਹੀਂ ਬੱਚੇ ਸਰਕਾਰ ਵਲੋਂ ਦਿੱਤੀ ਜਾ ਰਹੀ ਨਾਗਰਿਕ ਸੇਵਾਵਾਂ, ਭਲਾਈ ਸਕੀਮਾਂ ਅਤੇ ਕੋਵਿਡ ਸਬੰਧੀ ਜਾਣਕਾਰੀ ਤੋਂ ਵੀ ਅਪਡੇਟ ਹੋ ਰਹੇ ਹਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਆਨਲਾਈਨ ਪੜ੍ਹਾਈ ਸਬੰਧੀ ਪ੍ਰੇਸ਼ਾਨੀ ਨੂੰ ਸਮਝਦਿਆਂ ਇਹ ਸਮਾਰਟ ਫੋਨ ਮੁਹੱਈਆ ਕਰਵਾਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਅੱਜ ਐਲਾਨ ਕੀਤਾ ਹੈ ਕਿ ਜਿਹੜੇ ਵਿਦਿਆਰਥੀ ਅਗਲੇ ਸੈਸ਼ਨ ਤੋਂ 12ਵੀਂ ਕਲਾਸ ਵਿੱਚ ਜਾਣਗੇ ਉਨ੍ਹਾਂ ਨੂੰ ਵੀ ਸਮਾਰਟ ਫੋਨ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 88 ਕਰੋੜ ਰੁਪਏ ਦੀ ਲਾਗਤ ਨਾਲ 1 ਲੱਖ 75 ਹਜ਼ਾਰ ਸਰਕਾਰੀ ਸਕੂਲਾਂ ਦੇ 12ਵੀਂ ਕਲਾਸ ਵਿਦਿਆਰਥੀਆਂ ਨੂੰ ਮੋਬਾਇਲ ਫੋਨ ਮੁਹੱਈਆ ਕਰਵਾਏ ਹਨ।

- Advertisement -

Share this Article
Leave a comment