ਪਹਿਲੀ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀ ਨਵੇਂ ਸੈਸ਼ਨ ਦੀ ਸ਼ੁਰੂਆਤ ’ਚ ਨਹੀਂ ਜਾ ਸਕਣਗੇ ਸਕੂਲ

TeamGlobalPunjab
1 Min Read

 ਨਵੀਂ ਦਿੱਲੀ:- ਦਿੱਲੀ ਸਮੇਤ ਸਾਰੇ ਰਾਜਾਂ ’ਚ 1 ਅਪ੍ਰੈਲ ਤੋਂ ਨਵਾਂ ਵਿਦਿਅਕ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਲਈ ਨਵੇਂ ਦਿਸ਼ਾ-ਨਿਰਦੇਸ਼ ਤਿਆਰ ਕੀਤੇ ਗਏ ਹਨ; ਤਾਂ ਜੋ ਕੋਰੋਨਾ ਦੀ ਸਥਿਤੀ ਉੱਤੇ ਕਾਬੂ ਪਾਇਆ ਜਾ ਸਕੇ। ਦਿੱਲੀ ਸਮੇਤ ਜ਼ਿਆਦਾਤਰ ਰਾਜਾਂ ’ਚ ਪਹਿਲੀ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀ ਨਵੇਂ ਸੈਸ਼ਨ ਦੀ ਸ਼ੁਰੂਆਤ ’ਚ ਸਕੂਲ ਨਹੀਂ ਜਾ ਸਕਣਗੇ।

ਦਿੱਲੀ ਸਰਕਾਰ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਇਸ ਵੇਲੇ ਕੋਰੋਨਾ ਵਾਇਰਸ ਕਰਕੇ ਛੋਟੀਆਂ ਕਲਾਸਾਂ ਲਈ ਸਕੂਲ ਹਾਲੇ ਖੋਲ੍ਹੇ ਨਹੀਂ ਜਾਣਗੇ। ਦਿੱਲੀ ਤੋਂ ਇਲਾਵਾ ਪੰਜਾਬ, ਪੁੱਡੂਚੇਰੀ, ਗੁਜਰਾਤ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਹਰਿਆਣਾ, ਮਹਾਰਾਸ਼ਟਰ, ਕਰਨਾਟਕ, ਰਾਜਸਥਾਨ ਸਣੇ ਕਈ ਹੋਰ ਰਾਜਾਂ ਨੇ ਵੀ ਛੋਟੀਆਂ ਕਲਾਸਾਂ ਲਈ ਸਕੂਲ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ।

ਪਹਿਲਾਂ ਇਨ੍ਹਾਂ ਰਾਜਾਂ ’ਚ ਸਕੂਲ ਖੋਲ੍ਹ ਦਿੱਤੇ ਗਏ ਸਨ ਪਰ ਮੌਜੂਦਾ ਹਾਲਤ ਨੂੰ ਵੇਖਦਿਆਂ ਕੋਵਿਡ-19 ਤੋਂ ਬਚਾਅ ਲਈ ਸਕੂਲ ਦੋਬਾਰਾ ਬੰਦ ਕਰ ਦਿੱਤੇ ਗਏ ਹਨ।

 

- Advertisement -

Share this Article
Leave a comment