ਪੰਜਾਬੀ ਯੂਨੀਵਰਸਿਟੀ ਦੀ ਵਿੱਤੀ ਗ੍ਰਾਂਟ ਵਧਾਉਣ ਦੀ ਮੰਗ ਨੂੰ ਲੈ ਕੇ ਅਣਮਿਥੇ ਸਮੇਂ ਲਈ ਧਰਨੇ ‘ਤੇ ਬੈਠੇ ਵਿਦਿਆਰਥੀ

Rajneet Kaur
2 Min Read

ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੀ ਵਿੱਤੀ ਗ੍ਰਾਂਟ ਵਧਾਉਣ ਦੀ ਮੰਗ ਨੂੰ ਲੈ ਕੇ ਯੂਨੀਵਰਸਿਟੀ ਦੇ ਅਧਿਆਪਕਾਂ, ਵਿਦਿਆਰਥੀਆਂ ਅਤੇ ਕਰਮਚਾਰੀਆਂ ਨੇ ਧਰਨਾ ਸ਼ੁਰੂ ਕਰ ਦਿੱਤਾ ਹੈ। ਵਿਦਿਆਰਥੀ ਯੂਨੀਵਰਸਿਟੀ ਦੇ ਐਂਟਰੀ ਗੇਟ ਬੰਦ ਕਰਕੇ ਧਰਨੇ ’ਤੇ ਬੈਠ ਗਏ ਹਨ।  ਇਹ ਰੋਸ ਪ੍ਰਦਰਸ਼ਨ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਦੇ ਸੱਦੇ ’ਤੇ  ਕੀਤਾ ਜਾ ਰਿਹਾ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ।

ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਯੂਨੀਵਰਸਿਟੀ ਨੂੰ ਲੋੜੀਂਦੀ ਗ੍ਰਾਂਟ ਨਾ ਮਿਲਣ ਦੇ ਰੋਸ ਵਜੋਂ ਵਿਦਿਆਰਥੀਆਂ, ਅਧਿਆਪਕਾਂ ਤੇ ਮੁਲਾਜ਼ਮਾਂ ਵੱਲੋ ਮੁੱਖ ਗੇਟ ‘ਤੇ ਧਰਨਾ ਸ਼ੁਰੂ ਕੀਤਾ ਗਿਆ ਹੈ। ਇਸ ਦੌਰਾਨ ਧਰਨਾਕਾਰੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਗ੍ਰਾਂਟ ਵਧਾਉਣ ਦੀ ਥਾਂ ਕਟੌਤੀ ਕਰ ਦਿੱਤੀ ਹੈ, ਜਿਸ ਨਾਲ ਪਹਿਲਾਂ ਹੀ ਕਰਜ਼ੇ ਹੇਠ ਚੱਲ ਰਹੀ ਯੂਨੀਵਰਸਿਟੀ ਨੂੰ ਹੋਰ ਵਿੱਤੀ ਘਾਟੇ ਦਾ ਸਾਹਮਣਾ ਕਰਨਾ ਪਵੇਗਾ। ਦੱਸ ਦਈਏ ਕਿ ਇਹ ਵਿਰੋਧ ਰਾਜ ਸਰਕਾਰ ਵੱਲੋਂ ਆਉਣ ਵਾਲੇ ਵਿੱਤੀ ਸਾਲ ਦੇ ਆਪਣੇ ਬਜਟ ਵਿੱਚ ਯੂਨੀਵਰਸਿਟੀ ਲਈ ਆਪਣੀਆਂ ਮੰਗਾਂ ਅਨੁਸਾਰ ਫੰਡ ਅਲਾਟ ਨਾ ਕਰਨ ਦੇ ਵਿਰੋਧ ਵਿੱਚ ਕੀਤਾ ਗਿਆ ਹੈ।  ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਨਾਲ ਜੁੜ ਕੇ ਉਨ੍ਹਾਂ ਨੇ ਫੰਡਾਂ ਦੀ ਕਮੀ ਦੀ ਮਾਰ ਝੱਲ ਰਹੀ ਯੂਨੀਵਰਸਿਟੀ ਲਈ ਗਰਾਂਟਾਂ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਉਹ ਅਣਮਿੱਥੇ ਸਮੇਂ ਲਈ ਧਰਨਾ ਦੇਣਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment