ਅਮਰੀਕਾ ‘ਚ ਗੈਰਕਾਨੂੰਨੀ ਤਰੀਕੇ ਨਾਲ ਦਾਖਲ ਹੋ ਰਹੇ 7 ਭਾਰਤੀ ਨੌਜਵਾਨ ਗ੍ਰਿਫ਼ਤਾਰ

ਨਿਊਯਾਰਕ: ਅਮਰੀਕਾ ‘ਚ ਨਜਾਇਜ਼ ਤਰੀਕੇ ਨਾਲ ਸਰਹੱਦ ਟੱਪਣ ਦਾ ਸਿਲਸਿਲ ਅੱਜ ਦਾ ਨਹੀਂ ਲੰਮੇ ਸਮੇਂ ਤੋਂ ਚਲਦਾ ਆ ਰਿਹਾ ਹੈ। ਗ਼ੈਰ ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿੱਚ ਦਾਖ਼ਲ ਹੁੰਦੇ ਸਮੇਂ ਹੁਣ ਤੱਕ ਬਹੁਤ ਸਾਰੇ ਭਾਰਤੀ ਆਪਣੀ ਜਾਨ ਗੁਆ ਚੁੱਕੇ ਹਨ, ਪਰ ਫਿਰ ਵੀ ਚੰਗੇ ਭਵਿੱਖ ਲਈ ਲੋਕ ਲਗਾਤਾਰ ਇਹ ਖ਼ਤਰਨਾਕ ਕਦਮ ਚੁੱਕ ਰਹੇ ਹਨ। ਇਸੇ ਤਰ੍ਹਾਂ ਦੇ ਇੱਕ ਹੋਰ ਮਾਮਲੇ ‘ਚ 7 ਭਾਰਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜੋ ਕਿ ਕੈਨੇਡਾ ਵੱਲੋਂ ਗ਼ੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖ਼ਲ ਹੋ ਰਹੇ ਸਨ।

ਜਾਣਕਾਰੀ ਮੁਤਾਬਕ 20 ਤੋਂ 25 ਸਾਲ ਉਮਰ ਦੇ ਇਹ 7 ਨੌਜਵਾਨ ਗੁਜਰਾਤ ਦੇ ਗਾਂਧੀਨਗਰ ਤੇ ਮਹਿਸਾਣਾ ਦੇ ਵਾਸੀ ਹਨ। ਇਹ ਸਾਰੇ ਕੈਨੇਡਾ ਦੇ ਕਿਊਬੇਕ ਸੂਬੇ ਦੇ ਰਸਤੇ ਰਾਹੀਂ ਨਿਊਯਾਰਕ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ। ਇਸੇ ਦੌਰਾਨ ਯੂਐਸ ਇਮੀਗ੍ਰੇਸ਼ਨ ਐਂਡ ਕਸਟਮ ਇਨਫੋਰਸਮੈਂਟ ਅਧਿਕਾਰੀਆਂ ਨੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਨਿਊਯਾਰਕ ਪੁਲਿਸ ਪੁਲਿਸ ਗੁਜਰਾਤ ਵਿੱਚ ਇਨ੍ਹਾਂ ਨੌਜਵਾਨਾਂ ਦੇ ਪਰਿਵਾਰਾਂ ਕਲ ਪੁੱਛਗਿੱਛ ਕਰਕੇ ਵੇਰਵੇ ਇਕੱਠੇ ਕਰਨ ਦਾ ਯਤਨ ਕਰ ਰਹੀ ਹੈ, ਪਰ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨਾਂ ਨੂੰ ਇਨ੍ਹਾਂ ਦੇ ਅਮਰੀਕਾ ਜਾਣ ਬਾਰੇ ਕਈ ਖ਼ਬਰ ਨਹੀਂ ਸੀ। ਪੁਲਿਸ ਦਾ ਕਹਿਣਾ ਹੈ ਕਿ ਇਨ੍ਹਾਂ ਨੌਜਵਾਨਾਂ ਨੇ ਜਾਅਲੀ ਆਇਲਸ ਸਰਟੀਫਿਕੇਟ ਬਣਵਾਏ ਸਨ, ਜਿਨ੍ਹਾਂ ਦੇ ਆਧਾਰ ‘ਤੇ ਇਹ ਸਟੁਡੈਂਟ ਵੀਜ਼ਾ ‘ਤੇ ਕੈਨੇਡਾ ਗਏ ਅਤੇ ਉੱਥੇ ਇਂ੍ਹਾਂ ਨੇ ਗ਼ੈਰ-ਕਾਨੂੰਨੀ ਢੰਗ ਨਾਲ ਅਮਰੀਕਾ ਦੀ ਸਰਹੱਦ ਟੱਪਣ ਦੀ ਕੋਸ਼ਿਸ਼ ਕੀਤੀ। ਇਸੇ ਦੌਰਾਨ ਬਾਰਡਰ ਅਧਿਕਾਰੀਆਂ ਨੇ ਇਨਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਦੱਸਣਯੋਗ ਹੈ ਕਿ ਬੀਤੇ ਮਈ ਮਹੀਨੇ ਗੁਜਰਾਤ ਦੇ ਹੀ ਵਾਸੀ 6 ਵਿਅਕਤੀ ਕੈਨੇਡਾ-ਅਮਰੀਕਾ ਸਰਹੱਦ ਤੇ ਫੜੇ ਗਏ ਸਨ। ਯੂਐਸ ਬਾਰਡਰ ਅਧਿਕਾਰੀਆਂ ਨੇ ਹੀ ਇਨ੍ਹਾਂ ਦੀ ਜਾਨ ਬਚਾਈ ਸੀ, ਕਿਉਂਕਿ ਜਿਵੇਂ ਹੀ ਇਹ ਨਦੀ ਪਾਰ ਕਰ ਰਹੇ ਸੀ ਤੇ ਇਨ੍ਹਾਂ ਦੀ ਕਿਸ਼ਤੀ ਡਿੱਕ-ਡੋਲੇ ਖਾ ਗਈ ਅਤੇ ਪਾਣੀ ਵਿੱਚ ਡੁੱਬਣ ਲੱਗ ਪਈ ਸੀ, ਪਰ ਸਮਾਂ ਰਹਿੰਦਿਆਂ ਬਾਰਡਰ ਅਧਿਕਾਰੀਆਂ ਨੇ ਇਨਾਂ ਨੂੰ ਮੌਤ ਦੇ ਮੂੰਹ ਵਿੱਚ ਜਾਣ ਤੋਂ ਬਚਾਅ ਲਿਆ। ਇਸ ਤੋਂ ਬਾਅਦ ਗ੍ਰਿਫ਼ਤਾਰ ਕਰਕੇ ਇਨ੍ਹਾਂ ਨੂੰ ਇੱਕ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਹਾਲਾਂਕਿ ਇਨਾਂ ਨੂੰ ਅਪਰਾਧਕ ਦੋਸ਼ਾਂ ਤੋਂ ਬਰੀ ਕਰ ਦਿੱਤਾ, ਪਰ ਇਨਾਂ ਲਈ ਤੇ ਹੋਰ ਭਾਰਤੀਆਂ ਲਈ ਇਹ ਸਲਾਹ ਜਾਰੀ ਕੀਤੀ ਸੀ ਕਿ ਉਹ ਗ਼ੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖ਼ਲ ਹੋਣ ਦਾ ਯਤਨ ਨਾਂ ਕਰਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋ ਖੰਨਾ ਨੇ ਕਿਹਾ, ਬਾਇਡਨ CAATSA ਪਾਬੰਦੀਆਂ ਤੋਂ ਵਿਸ਼ੇਸ਼ ਛੋਟ ਦੇਣ ਦੀ ਪ੍ਰਕਿਰਿਆ ਨੂੰ ਕਰਨਗੇ ਤੇਜ਼

ਵਾਸ਼ਿੰਗਟਨ: ਭਾਰਤੀ ਮੂਲ ਦੇ ਪ੍ਰਭਾਵਸ਼ਾਲੀ ਡੈਮੋਕਰੇਟਿਕ ਸੰਸਦ ਮੈਂਬਰ ਰੋ ਖੰਨਾ ਨੇ ਕਿਹਾ ਹੈ ਕਿ ਅਮਰੀਕੀ …

Leave a Reply

Your email address will not be published.