ਕੈਨੇਡਾ ’ਚ ਭਾਰਤੀ ਵਿਦਿਆਰਥੀ ਨਹੀਂ ਹੋਣਗੇ ਡਿਪੋਰਟ, ਮਿਲਿਆ ਇੱਕ ਆਖਰੀ ਮੌਕਾ, ਟਾਸਕ ਫੋਰਸ ਕਰੇਗੀ ਹਰ ਕੇਸ ਦੀ ਜਾਂਚ

Rajneet Kaur
2 Min Read

ਟੋਰਾਂਟੋ : ਕੈਨੇਡਾ ਵਿੱਚ ਡਿਪੋਰਟ ਹੋਣ ਵਾਲੇ ਭਾਰਤੀ ਵਿਦਿਆਰਥੀਆਂ ਨੂੰ ਲੈ ਇੱਕ ਚੰਗੀ ਖ਼ਬਰ ਸਾਹਮਣੇ ਆਈ ਹੈ। ਕੈਨੇਡਾ ਤੋਂ ਭਾਰਤੀ ਵਿਦਿਆਰਥੀਆਂ ਨੂੰ  ਡਿਪੋਰਟ ਨਹੀਂ ਕੀਤਾ ਜਾਵੇਗਾ। ਕੈਨੇਡੀਅਨ ਸਰਕਾਰ ਨੇ ਫਿਲਹਾਲ ਵਿਦਿਆਰਥੀਆਂ ਦੇ ਦੇਸ਼ ਨਿਕਾਲੇ ‘ਤੇ ਅੰਤਰਿਮ ਰੋਕ ਲਗਾ ਦਿਤੀ ਹੈ।

ਕੈਨੇਡਾ ਦੇ ਆਵਾਸ ਮੰਤਰੀ ਸ਼ੌਨ ਫਰੇਜ਼ਰ ਨੇ  ਕਿਹਾ ਕਿ ਵਿਦਿਆਰਥੀਆਂ ਨੂੰ ਹੁਣ ਇਹ ਸਾਬਿਤ ਕਰਨ ਦਾ ਮੌਕਾ ਦਿੱਤਾ ਜਾਵੇਗਾ ਕਿ ਉਹਨਾਂ ਦਾ ਫਾਇਦਾ ਉਠਾਇਆ ਗਿਆ ਹੈ। ਦਸ ਦਈਏ ਕਿ  ਵਿਦਿਆਰਥੀਆਂ ਦੇ ਦਾਖਲਾ ਪੱਤਰ ਜਾਅਲੀ ਹੋਣ ਬਾਰੇ ਪ੍ਰਸ਼ਾਸਨ ਨੂੰ ਮਾਰਚ ਮਹੀਨੇ ਪਤਾ ਲੱਗਿਆ ਸੀ। ਜਦੋਂ ਪੀਆਰ ਲਈ ਇਹਨਾਂ ਵਿਦਿਆਰਥੀਆਂ ਨੇ ਅਪਲਾਈ ਕੀਤਾ ਸੀ।   ਕੈਨੇਡੀਅਨ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਮੁੱਦੇ ‘ਤੇ ਇਕ ਟਾਸਕ ਫੋਰਸ ਦਾ ਗਠਨ ਕੀਤਾ ਹੈ। ਇਹ ਟਾਸਕ ਫੋਰਸ ਹਰ ਮਾਮਲੇ ਦੀ ਜਾਂਚ ਕਰੇਗੀ। ਜਿਹੜੇ ਵਿਦਿਆਰਥੀ ਇਸ ਜਾਂਚ ਵਿਚ ਸਹੀ ਪਾਏ ਜਾਂਦੇ ਹਨ, ਉਨ੍ਹਾਂ ਨੂੰ ਕੁੱਝ ਸਾਲਾਂ ਲਈ ਕੈਨੇਡਾ ‘ਚ ਰਹਿਣ ਦੀ ਇਜਾਜ਼ਤ ਦਿਤੀ ਜਾਵੇਗੀ।ਇਸ ਦੇ ਨਾਲ ਹੀ ਦੋਸ਼ੀ ਪਾਏ ਗਏ ਵਿਦਿਆਰਥੀਆਂ ਵਿਰੁਧ ਕੈਨੇਡੀਅਨ ਕਾਨੂੰਨ ਤਹਿਤ ਕਾਰਵਾਈ ਕੀਤੀ ਜਾਵੇਗੀ।

ਕੈਨੇਡਾ ਬਾਰਡਰ ਸਰਵਿਸ ਏਜੰਸੀ ਨੇ ਹਾਲੀਆ ਕਰੀਬ 700 ਭਾਰਤੀਆਂ ਨੂੰ ਡਿਪੋਰਟੇਸ਼ਨ ਪੱਤਰ ਜਾਰੀ ਕੀਤੇ ਸਨ।  ਇਨ੍ਹਾਂ ਵਿਦਿਆਰਥੀਆਂ ਨੂੰ ਕੈਨੇਡਾ ਦੀਆਂ ਯੂਨੀਵਰਸਿਟੀਆਂ ਦੇ ਜਾਅਲੀ ਦਾਖ਼ਲਾ ਮਿਲੇ ਸਨ। ਇਹ ਮਾਮਲਾ ਕੈਨੇਡਾ ਦੀ ਸੰਸਦ ’ਚ ਵੀ ਉੱਠਿਆ ਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਵੀ ‘ਅਸੀਂ ਇਸ ਮਾਮਲੇ ਤੋਂ ਜਾਣੂ ਹਾਂ। ਸਾਡਾ ਧਿਆਨ ਪੀੜਤਾਂ ਨੂੰ ਸਜ਼ਾ ਦੇਣ ਦੀ ਬਜਾਏ ਦੋਸ਼ੀਆਂ ਦੀ ਪਛਾਣ ਕਰਨਾ ਹੈ।’

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment