ਹੁਣ ਘਰ ਤੱਕ ਪਹੁੰਚਾਇਆ ਜਾਵੇਗਾ ਵਿਦਿਆਰਥੀਆਂ ਨੂੰ ਮਿਡ ਡੇ ਮੀਲ

TeamGlobalPunjab
2 Min Read

ਨਵੀਂ ਦਿੱਲੀ :- ਕੋਰੋਨਾ ਇਨਫੈਕਸ਼ਨ ਦੀ ਨਵੀਂ ਲਹਿਰ ਨਾਲ ਸਕੂਲ ਭਾਵੇਂ ਮੁੜ ਤੋਂ ਬੰਦ ਗਏ ਹੋਣ ਪਰ ਬੱਚਿਆਂ ਦੀ ਪੜ੍ਹਾਈ ਤੇ ਪੋਸ਼ਣ ‘ਤੇ ਇਸ ਨਾਲ ਕੋਈ ਫ਼ਰਕ ਨਹੀਂ ਪੈਣ ਵਾਲਾ ਹੈ। ਸੂਬਿਆਂ ਨੂੰ ਨਿਰਦੇਸ਼ ਦਿੱਤਾ ਹੈ ਕਿ ਸਕੂਲ ਬੰਦ ਹਨ ਤਾਂ ਬੱਚਿਆਂ ਨੂੰ ਸੁੱਕਾ ਰਾਸ਼ਨ ਤੇ ਖਾਣਾ ਪਕਾਉਣ ਦੀ ਰਕਮ ਮੁਹੱਈਆ ਕਰਵਾਈ ਜਾਵੇ।  ਇਸੇ ਤਰ੍ਹਾਂ ਸਕੂਲੀ ਬੱਚਿਆਂ ਨੂੰ ਘਰ ਬੈਠੇ ਪੜ੍ਹਾਉਣ ਦੀ ਯੋਜਨਾ ‘ਤੇ ਵੀ ਕੰਮ ਸ਼ੁਰੂ ਹੋ ਗਿਆ ਹੈ। ਇਸ ਤਹਿਤ ਬੱਚਿਆਂ ਨੂੰ ਆਨਲਾਈਨ, ਟੈਲੀਵਿਜ਼ਨ, ਰੇਡੀਓ ਵਰਗੇ ਸਾਧਨਾਂ ਜ਼ਰੀਏ ਪੜ੍ਹਾਇਆ ਜਾਵੇਗਾ।

ਹਾਲਾਂਕਿ ਇਸ ਦੌਰਾਨ ਕੇਂਦਰ ਸਰਕਾਰ ਦਾ ਸਭ ਤੋਂ ਵੱਧ ਧਿਆਨ ਮਿਡ-ਡੇ ਮੀਲ ‘ਤੇ ਹੈ। ਇਸ ਨਾਲ ਮੌਜੂਦਾ ਸਮੇਂ ਦੇਸ਼ ਭਰ ਦੇ ਲਗਪਗ 12 ਕਰੋੜ ਸਕੂਲੀ ਬੱਚੇ ਜੁੜੇ ਹੋਏ ਹਨ। ਇਸ ਯੋਜਨਾ ਤਹਿਤ ਸਕੂਲੀ ਬੱਚਿਆਂ ਨੂੰ ਦੁਪਹਿਰ ਦਾ ਖਾਣਾ ਸਕੂਲਾਂ ‘ਚ ਹੀ ਤਿਆਰ ਕਰ ਕੇ ਦਿੱਤਾ ਜਾਂਦਾ ਹੈ।

ਸਿੱਖਿਆ ਮੰਤਰਾਲੇ ਨੇ ਇਸ ਦੌਰਾਨ ਮਿਡ-ਡੇ ਮੀਲ ਦੇ 2021-22 ਦੇ ਪਲਾਨ ਨੂੰ ਨਵੀਂ ਸਿੱਖਿਆ ਨੀਤੀ ‘ਤੇ ਫੋਕਸ ਕਰਨ ਦਾ ਫ਼ੈਸਲਾ ਕੀਤਾ ਹੈ। ਨਾਲ ਹੀ ਸੂਬਿਆਂ ਨੂੰ ਵੀ ਨੀਤੀ ਦੀਆਂ ਅਹਿਮ ਜਾਣਕਾਰੀਆਂ ਨੂੰ ਧਿਆਨ ‘ਚ ਰੱਖਦੇ ਹੋਏ ਆਪਣੇ ਸਾਲਾਨਾ ਪਲਾਨ ਤਿਆਰ ਕਰਨ ਲਈ ਕਿਹਾ ਹੈ। ਫਿਲਹਾਲ ਸੂਬਿਆਂ ਨਾਲ ਇਸ ਪਲਾਨ ‘ਤੇ ਚਰਚਾ ਇਸੇ ਮਹੀਨੇ ਸ਼ੁਰੂ ਹੋਣੀ ਹੈ ਜੋ ਮਈ ਦੇ ਅੰਤ ਤਕ ਚੱਲੇਗੀ। ਇਸ ਦੇ ਆਧਾਰ ‘ਤੇ ਸੂਬਿਆਂ ਦੇ ਪਲਾਨ ਨੂੰ ਮਨਜ਼ੂਰੀ ਦਿੱਤੀ ਜਾਵੇਗੀ।

Share this Article
Leave a comment