ਸੁਭੇਂਦੂ ਅਧਿਕਾਰੀ ਹੋਣਗੇ ਬੰਗਾਲ ਦੇ ਨਵੇਂ ਮੁੱਖ ਮੰਤਰੀ, ਭਾਜਪਾ ਵਿਧਾਇਕ ਦਲ ਦੀ ਬੈਠਕ ‘ਚ ਲੱਗੀ ਮੋਹਰ

Global Team
3 Min Read

ਨਿਊਜ਼ ਡੈਸਕ: ਪੱਛਮੀ ਬੰਗਾਲ ‘ਚ ਭਾਜਪਾ ਵਿਧਾਇਕ ਦਲ ਦੀ ਬੈਠਕ ਦੌਰਾਨ ਸੂਬੇ ਦੇ ਨਵੇਂ ਮੁੱਖ ਮੰਤਰੀ ਦੇ ਨਾਂ ‘ਤੇ ਅੰਤਿਮ ਫੈਸਲਾ ਲਿਆ ਗਿਆ ਹੈ। ਬੈਠਕ ‘ਚ ਭਾਜਪਾ ਦੇ ਸੀਨੀਅਰ ਨੇਤਾ ਸ਼ੁਭੇਂਦੂ ਅਧਿਕਾਰੀ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ। ਇਸ ਅਹਿਮ ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੇਂਦਰੀ ਅਬਜ਼ਰਵਰ ਵਜੋਂ ਮੌਜੂਦ ਸਨ।

ਮੀਟਿੰਗ ਦੌਰਾਨ ਭਾਜਪਾ ਦੇ ਸੂਬਾ ਪ੍ਰਧਾਨ ਸਮਿਕ ਭੱਟਾਚਾਰੀਆ ਨੇ ਸ਼ੁਭੇਂਦੂ ਅਧਿਕਾਰੀ ਦੇ ਨਾਂ ਦਾ ਪ੍ਰਸਤਾਵ ਰੱਖਿਆ। ਇਸ ਤੋਂ ਬਾਅਦ ਹਾਜ਼ਰ ਭਾਜਪਾ ਦੇ ਸਾਰੇ ਵਿਧਾਇਕਾਂ ਤੋਂ ਸਹਿਮਤੀ ਲਈ ਗਈ, ਜਿਸ ਤੋਂ ਬਾਅਦ ਉਨ੍ਹਾਂ ਦੇ ਨਾਂ ਨੂੰ ਰਸਮੀ ਤੌਰ ‘ਤੇ ਮਨਜ਼ੂਰੀ ਦਿੱਤੀ ਗਈ।

ਬੈਠਕ ਤੋਂ ਪਹਿਲਾਂ ਅਮਿਤ ਸ਼ਾਹ ਕੋਲਕਾਤਾ ਦੇ ਮਸ਼ਹੂਰ ਦਕਸ਼ੀਨੇਸ਼ਵਰ ਕਾਲੀ ਮੰਦਿਰ ਪਹੁੰਚੇ ਅਤੇ ਪੂਜਾ ਕੀਤੀ। ਮੰਦਿਰ ਦੇ ਦਰਸ਼ਨ ਕਰਨ ਤੋਂ ਬਾਅਦ ਸ਼ਾਹ ਨੇ ਸਿੱਧੇ ਤੌਰ ‘ਤੇ ਪਾਰਟੀ ਨੇਤਾਵਾਂ ਨਾਲ ਮਹੱਤਵਪੂਰਨ ਬੈਠਕਾਂ ‘ਚ ਸ਼ਿਰਕਤ ਕੀਤੀ, ਜਿੱਥੇ ਸਰਕਾਰ ਦੇ ਗਠਨ ਅਤੇ ਸਹੁੰ ਚੁੱਕ ਸਮਾਰੋਹ ‘ਤੇ ਚਰਚਾ ਕੀਤੀ ਗਈ। ਭਾਜਪਾ ਦੇ ਸੰਸਦ ਮੈਂਬਰ ਰਾਹੁਲ ਸਿਨਹਾ ਨੇ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜਿਹੜੇ ਲੋਕ ਦਾਅਵਾ ਕਰਦੇ ਸਨ ਕਿ ਅਮਿਤ ਸ਼ਾਹ ਜਾਂ ਕੋਈ ਕੇਂਦਰੀ ਮੰਤਰੀ 4 ਮਈ ਤੋਂ ਬਾਅਦ ਬੰਗਾਲ ਨਹੀਂ ਆ ਸਕੇਗਾ, ਉਹ ਅੱਜ ਆਪਣੇ ਘਰਾਂ ‘ਚ ਬੈਠੇ ਹਨ। ਉਨ੍ਹਾਂ ਕਿਹਾ, “ਅੱਜ ਅਮਿਤ ਸ਼ਾਹ ਇੱਥੇ ਪਹੁੰਚ ਗਏ ਹਨ। ਵਿਧਾਇਕ ਦਲ ਦੀ ਬੈਠਕ ਵਿੱਚ ਨੇਤਾ ਦੀ ਚੋਣ ਕੀਤੀ ਜਾਵੇਗੀ ਅਤੇ ਸ਼ਾਮ 6 ਵਜੇ ਤੱਕ ਸਾਰੀ ਤਸਵੀਰ ਸਾਫ਼ ਹੋ ਜਾਵੇਗੀ।

ਸੂਤਰਾਂ ਅਨੁਸਾਰ ਵਿਧਾਇਕ ਦਲ ਦੀ ਬੈਠਕ ਤੋਂ ਪਹਿਲਾਂ ਅਮਿਤ ਸ਼ਾਹ ਪਾਰਟੀ ਦੇ ਸੀਨੀਅਰ ਨੇਤਾਵਾਂ ਨਾਲ ਸਰਕਾਰ ਬਣਾਉਣ ਦੇ ਹਰ ਪਹਿਲੂ ‘ਤੇ ਚਰਚਾ ਕਰਨਗੇ। ਇਸ ਵਿੱਚ ਨਵੇਂ ਮੰਤਰੀ ਮੰਡਲ ਦੀ ਰਚਨਾ, ਪ੍ਰਮੁੱਖ ਵਿਭਾਗਾਂ ਦੀ ਵੰਡ ਅਤੇ ਸਰਕਾਰ ਦੀਆਂ ਤਰਜੀਹਾਂ ਬਾਰੇ ਚਰਚਾ ਕੀਤੀ ਜਾਵੇਗੀ। ਭਾਜਪਾ ਨੇ ਅਮਿਤ ਸ਼ਾਹ ਨੂੰ ਪੱਛਮੀ ਬੰਗਾਲ ਲਈ ਕੇਂਦਰੀ ਅਬਜ਼ਰਵਰ ਨਿਯੁਕਤ ਕੀਤਾ ਹੈ, ਜਦੋਂ ਕਿ ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਨੂੰ ਸਹਿ-ਅਬਜ਼ਰਵਰ ਬਣਾਇਆ ਗਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment