ਕਿਸਾਨ ਸ਼ੁਭਕਰਨ ਦੀ ਪੋਸਟਮਾਰਟਮ ਰਿਪੋਰਟ ‘ਚ ਹੋਇਆ ਵੱੲ ਖੁਲਾਸਾ

Global Team
2 Min Read

ਚੰਡੀਗੜ੍ਹ: ਪੰਜਾਬ-ਹਰਿਆਣਾ ਦੀ ਹੱਦ ਉਪਰ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਸਿੰਘ ਦੀ ਪੋਸਟਮਾਰਟਮ ਰਿਪੋਰਟ ਆ ਗਈ ਹੈ। ਇਸ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸ਼ੁਭਕਰਨ ਦੀ ਮੌਤ ਕਿਸੇ ਫਾਇਰ ਆਰਮ ਦੀ ਸੱਟ ਨਾਲ ਹੋਈ ਹੈ। ਸਿੱਧੇ ਸ਼ਬਦਾਂ ਵਿੱਚ ਕਹੀਏ ਤਾਂ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਸ਼ੁਭਕਰਨ ਸਿੰਘ ਦੀ ਮੌਤ ਬੰਦੂਕ ਦੀ ਗੋਲੀ ਨਾਲ ਹੋਈ ਹੈ।

 

ਖਨੌਰੀ ਸਰਹੱਦ ਉਪਰ ਕਿਸਾਨ ਸੰਘਰਸ਼ ਦੌਰਾਨ ਹਰਿਆਣਾ ਪੁਲਿਸ ਤੇ ਅਰਧ ਸੈਨਿਕ ਬਲਾਂ ਨੇ ਕਿਸਾਨਾਂ ਨੂੰ ਰੋਕਣ ਲਈ ਅੰਨ੍ਹੇਵਾਹ ਅੱਥਰੂ ਗੈਸ ਦੇ ਗੋਲੇ ਤੇ ਰਬੜ ਦੀਆਂ ਗੋਲੀਆਂ ਦਾਗੀਆਂ ਸੀ। ਇਸ ਦੌਰਾਨ ਸ਼ੁਭਕਰਨ ਸਿੰਘ ਨੂੰ ਸਿਰ ‘ਚ ਸੱਟ ਲੱਗੀ ਸੀ। ਕਿਸਾਨਾਂ ਦਾ ਕਹਿਣਾ ਹੈ ਕਿ ਸੁਰੱਖਿਆ ਬਲਾਂ ਨੇ ਸ਼ੁਭਕਰਨ ਨੂੰ ਗੋਲੀ ਮਾਰੀ ਸੀ ਪਰ ਹਰਿਆਣਾ ਪੁਲਿਸ ਇਸ ਤੋਂ ਇਨਕਾਰ ਕਰ ਰਹੀ ਹੈ।

ਦੱਸ ਦਈਏ ਕਿ ਕਿਸਾਨ ਅੰਦੋਲਨ ਦੌਰਾਨ 21 ਫਰਵਰੀ ਨੂੰ ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ ‘ਤੇ ਹਿੰਸਕ ਝੜਪ ‘ਚ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਸੀ। ਇੱਕ ਪਾਸੇ ਧਰਨੇ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਚੱਲ ਰਹੀ ਹੈ ਤੇ ਉਥੇ ਹੀ ਦੂਜੇ ਪਾਸੇ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਸ਼ੁਭਕਰਨ ਸਿੰਘ ਦੀ ਪੋਸਟਮਾਰਟਮ ਰਿਪੋਰਟ ਦਾ ਇੱਕ ਪੇਜ ਸਾਂਝਾ ਕੀਤਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment