ਮੁਆਫ਼ੀਨਾਮਾ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਪੰਥ ‘ਚੋਂ ਛੇਕੇ ਸੁੱਚਾ ਸਿੰਘ ਲੰਗਾਹ

TeamGlobalPunjab
1 Min Read

ਅੰਮ੍ਰਿਤਸਰ: ਅਸ਼ਲੀਲ ਵੀਡੀਓ ਕਾਰਨ ਵਿਵਾਦਾਂ ‘ਚ ਰਹੇ ਸਾਬਕਾ ਅਕਾਲੀ ਮੰਤਰੀ ਤੇ ਪੰਥ ‘ਚੋਂ ਛੇਕੇ ਸੁੱਚਾ ਸਿੰਘ ਲੰਗਾਹ ਅੱਜ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਦੇ ਨਾਂ ਇੱਕ ਪੱਤਰ ਸੌਂਪ ਕੇ ਮੰਗ ਕੀਤੀ ਕਿ ਉਨ੍ਹਾਂ ਨੂੰ ਸਿੱਖ ਪੰਥ ਵਿਚ ਮੁੜ ਸ਼ਾਮਿਲ ਕੀਤਾ ਜਾਵੇ।

ਦੱਸਣਯੋਗ ਹੈ ਕਿ ਗੁਰਦਾਸਪੁਰ ਲੋਕ ਸਭਾ ਦੀਆਂ ਜ਼ਿਮਨੀ ਚੋਣਾਂ ਦੌਰਾਨ ਇਕ ਮਹਿਲਾ ਵੱਲੋਂ ਲੰਗਾਹ ‘ਤੇ ਜਬਰ ਜਿਨਾਹ ਕਰਨ ਦੇ ਦੋਸ਼ ਲਗਾਏ ਸਨ। ਹਾਲਾਂਕਿ ਬਾਅਦ ਵਿੱਚ ਉਹ ਆਪਣੇ ਬਿਆਨਾਂ ਤੋਂ ਮੁੱਕਰ ਗਈ ਸੀ। ਇਨ੍ਹਾਂ ਇਲਜ਼ਾਮਾਂ ਕਾਰਨ ਲੰਗਾਹ ਨੂੰ ਪੰਥ ‘ਚੋਂ ਛੇਕ ਦਿੱਤਾ ਗਿਆ ਸੀ। ਲੰਗਾਹ ਕਈ ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਮੰਗ ਚੁੱਕੇ ਹਨ ਪਰ ਹੁਣ ਤੱਕ ਲੰਗਾਹ ਦੀ ਅਰਜ਼ੀ ‘ਤੇ ਕੋਈ ਫ਼ੈਸਲਾ ਨਹੀਂ ਹੋਇਆ।

Share this Article
Leave a comment