ਸਿੰਘ ਸਾਹਿਬਾਨ ਦੇ ਫ਼ੈਸਲੇ: ਸੁੱਚਾ ਸਿੰਘ ਲੰਗਾਹ ਤਨਖ਼ਾਹੀਆ ਕਰਾਰ , 21 ਦਿਨ ਦੀ ਲੱਗੀ ਸੇਵਾ, ਥਮਿੰਦਰ ਸਿੰਘ ਨੂੰ ਛੇਕਿਆ ਪੰਥ ‘ਚੋਂ

Rajneet Kaur
3 Min Read

ਅੰਮ੍ਰਿਤਸਰ : ਅਕਾਲ ਤਖ਼ਤ ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਪਰ ਇਸਤਰੀ ਗਮਨ ਦੇ ਦੋਸ਼ ਹੇਠ  ਤਨਖ਼ਾਹੀਆ ਕਰਾਰ ਦਿੰਦੇ ਹੋਏ 21 ਦਿਨ ਦੀ ਸੇਵਾ ਲਗਾਈ ਹੈ। ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਫੈਸਲੇ ਨੂੰ ਸੁਣਾਉਂਦੇ ਸੁੱਚਾ ਸਿੰਘ ਲੰਗਾਹ ਨੂੰ ਆਖਿਆ ਕਿ ਉਹ 21 ਦਿਨ ਰੋਜ਼ ਜਪੁਜੀ ਸਾਹਿਬ ਦਾ ਪਾਠ ,  1 ਘੰਟਾ  ਪਰਿਕਰਮਾ ‘ਚ ਕੀਰਤਨ ਸਰਵਣ ਕਰਨ, 1 ਘੰਟਾ ਬਰਤਨ ਸਾਫ ਕਰਨ ਆਦਿ ਦੀ ਸੇਵਾ ਲਗਾਈ ਹੈ। ਸੁੱਚਾ ਸਿੰਘ ਲੰਗਾਹ ਨੇ ਪੰਜ ਪਿਆਰਿਆਂ ਅੱਗੇ ਪੇਸ਼ ਹੋ ਕੇ ਦੁਬਾਰਾ ਅੰਮ੍ਰਿਤਪਾਨ ਕੀਤਾ ਹੈ। ਸੁੱਚਾ ਸਿੰਘ ਲੰਗਾਹ 5 ਸਾਲ ਕਿਸੇ ਵੀ ਗੁਰਦੁਆਰਾ ਕਮੇਟੀ ਦੇ ਮੈਂਬਰ ਨਹੀਂ ਬਣ ਸਕਣਗੇ।

ਧਾਰਮਿਕ ਸਜ਼ਾ ਦੌਰਾਨ ਸੁੱਚਾ ਸਿੰਘ ਲੰਗਾਹ ਨਾ ਤਾਂ ਕਿਸੇ ਨਾਲ ਗੱਲ ਕਰਨਗੇ ਤੇ ਨਾ ਹੀ ਸੇਵਾ ਕਰਨ ਦਾ ਦਿਖਾਵਾ ਕਰਨਗੇ। ਇਸ ਦੌਰਾਨ ਸੁੱਚਾ ਸਿੰਘ ਲੰਗਾਹ ਨੂੰ ਸੋਸ਼ਲ ਮੀਡੀਆ ਉੱਤੇ ਤਸਵੀਰਾਂ ਪਾਉਣ ਤੋਂ ਵੀ ਵਰਜਿਆ ਗਿਆ ਹੈ।

ਇਸ ਇੱਕਤਰਤਾ ‘ਚ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਭਾਈ ਸੁਖਦੇਵ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਸ਼ਾਮਲ ਸਨ।

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਚੀਨ ‘ਚੋਂ ਛਪਾਈ ਕਰਵਾਉਣ ਉਤੇ ਰਾਜਵੰਤ ਸਿੰਘ, ਭਜਨੀਕ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ। ਅਮਰੀਕਾ ‘ਚ ਥਮਿੰਦਰ ਸਿੰਘ ਵੱਲੋਂ ਪਾਵਨ ਸਰੂਪਾਂ ਦੀ ਛਪਾਈ ਦੇ ਮਾਮਲੇ ‘ਚ ਗੁਰਦਰਸ਼ਨ ਸਿੰਘ ਨੇ ਲਿਖਤੀ ਰੂਪ ‘ਚ ਮੁਆਫ਼ੀਨਾਮਾ ਭੇਜਿਆ ਕਿਉਂਕਿ ਪਾਸਪੋਰਟ ਦੀ ਦਿੱਕਤ ਕਾਰਨ ਉਹ ਅੰਮ੍ਰਿਤਸਰ ਨਹੀਂ ਪਹੁੰਚ ਸਕੇ।  ਇਨ੍ਹਾਂ ਉੱਪਰ ਪਾਵਨ ਸਰੂਪਾਂ ਨੂੰ ਡੱਬਿਆਂ ‘ਚ ਪੈਕ ਕਰ ਕੇ ਪਾਰਸਲ ਕਰਕੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ‘ਚ ਵੰਡਣ ਦੇ ਇਲਜ਼ਾਮ ਹਨ।

- Advertisement -

5 ਸਿੰਘ ਸਾਹਿਬਾਨ ਨੇ ਰਾਜਵੰਤ ਸਿੰਘ, ਭਜਨੀਕ ਸਿੰਘ ਤੇ ਗੁਰਦਰਸ਼ਨ ਸਿੰਘ ਨੂੰ ਤਨਖ਼ਾਹੀਆਂ ਕਰਾਰ ਦਿੱਤਾ ਹੈ। 11 ਦਿਨ ਨੇੜਲੇ ਗੁਰਦੁਆਰਾ ਸਾਹਿਬ ‘ਚ ਇਕ ਘੰਟਾ ਜੋੜੇ, ਭਾਂਡੇ ਸਾਫ਼ ਕਰਨ, 1 ਸਹਿਜ ਪਾਠ ਕਰਨ ਤੇ 125 ਡਾਲਰ ਸੇਵਾ ਗੋਲਕ ‘ਚ ਪਾਉਣ ਤੇ ਕੜਾਹ ਪ੍ਰਸ਼ਾਦ ਕਰਵਾ ਕੇ ਅਰਦਾਸ ਕਰਵਾ ਕੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਰਿਪੋਰਟ ਭੇਜਣ ਦੀ ਲਗਾਈ ਸਜ਼ਾ ਲਗਾਈ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment