ਅਕਾਲੀ ਦਲ ‘ਚ ਸ਼ਾਮਲ ਹੁੰਦਿਆਂ ਹੀ ਸੁੱਚਾ ਸਿੰਘ ਨੇ ਕੇਜਰੀਵਾਲ ਦੀ ਖ੍ਹੋਲੀ ਪੋਲ, ‘ਸਾਰਾ ਫੰਡ ਹੜਪ ਗਿਆ’

TeamGlobalPunjab
1 Min Read

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੁੰਦਿਆਂ ਹੀ ਸੁੱਚਾ ਸਿੰਘ ਛੋਟੇਪੁਰ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨੇ ਸਾਧੇ ਹਨ। ਛੋਟੇਪੁਰ ਨੇ ਕਿਹਾ ਕਿ ਕੇਜਰੀਵਾਲ ਪੰਜਾਬ ‘ਚ ਆ ਕੇ ਲੋਕਾਂ ਨੂੰ ਗਰੰਟੀਆਂ ਦੇ ਕੇ ਗੁੰਮਰਾਹ ਕਰ ਰਹੇ ਹਨ। ਦਿੱਲੀ ਦਾ ਕੋਈ ਮਾਡਲ ਨਹੀਂ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਕਾਲ ‘ਚ ਵੀ ਕੇਜਰੀਵਾਲ ਦਾ ਜੁਲੂਸ ਨਿਕਲਿਆ ਸੀ।ਛੋਟੇਪੁਰ ਨੇ ਕਿਹਾ ਕਿ ਪਾਰਟੀ ਦੀ ਕਹਿਣੀ ਅਤੇ ਕਰਨੀ ‘ਚ ਬਹੁਤ ਫ਼ਰਕ ਹੈ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਵਰਕਰਾਂ ਨੇ ਪਾਰਟੀ ਲਈ ਦਿਨ-ਰਾਤ ਮਿਹਨਤ ਕੀਤੀ, ਉਨ੍ਹਾਂ ਨੂੰ ਲੀਡਰਸ਼ਿਪ ਨੇ ਸਿਰਫ ਨਿਰਾਸ਼ਾ ਹੀ ਦਿੱਤੀ, ਜਿਸ ਕਾਰਨ ਪਾਰਟੀ ਤੋਂ ਉਨ੍ਹਾਂ ਦਾ ਮਨ ਖੱਟਾ ਹੋ ਗਿਆ।

ਪਾਰਟੀ ਦੇ ਫੰਡ ਬਾਰੇ ਬੋਲਦਿਆਂ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਸਾਰਾ ਫੰਡ ਦਿੱਲੀ ਗਿਆ ਸੀ ਅਤੇ ਪੰਜਾਬ ਨੂੰ ਇਸ ‘ਚੋਂ ਕੁੱਝ ਨਹੀਂ ਮਿਲਿਆ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਆਪਣੇ ਵਰਕਰਾਂ ਨਾਲ ਮਿਲ ਕੇ ਲੱਖਾਂ ਰੁਪਿਆਂ ਦਾ ਫੰਡ ਇਕੱਠਾ ਕਰਕੇ ਪਾਰਟੀ ਨੂੰ ਦਿੱਤਾ ਪਰ ਕੇਜਰੀਵਾਲ ਨੇ ਇਸ ਵਿਚੋਂ ਇੱਕ ਰੁਪਿਆ ਵੀ ਪੰਜਾਬ ‘ਤੇ ਨਹੀਂ ਲਗਾਇਆ, ਸਾਰਾ ਫੰਡ ਆਪ ਹੀ ਰੱਖ ਲਿਆ।

ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਸਿਰਫ ਵੋਟਾਂ ਲੈਣਾ ਚਾਹੁੰਦੇ ਹਨ ਅਤੇ ਉਨ੍ਹਾਂ ਦੀ ਸੋਚ ਸਿਰਫ ਆਪਣੇ ਆਪ ਤੱਕ ਹੈ।

- Advertisement -

Share this Article
Leave a comment