ਬਿਹਾਰ ਦੇ ਭਾਗਲਪੁਰ ‘ਚ ਜ਼ਬਰਦਸਤ ਧਮਾਕਾ, ਕਈ ਮੌਤਾਂ

TeamGlobalPunjab
2 Min Read

ਬਿਹਾਰ: ਭਾਗਲਪੁਰ ਦੇ ਇੱਕ ਘਰ ‘ਚ ਬੀਤੀ ਰਾਤ ਅਚਾਨਕ ਧਮਾਕਾ ਹੋਣ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਰਾਤ ਦੇ ਲਗਭਗ 11 ਵਜੇ ਵਾਪਰਿਆ ਤੇ ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਪੂਰਾ ਘਰ ਢਹਿ ਢੇਰੀ ਹੋ ਗਿਆ ਤੇ ਆਸ-ਪਾਸ ਦੇ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ। ਇਸ ਹਾਦਸੇ ਵਿੱਚ 6 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਜ਼ਖਮੀ ਹੋ ਗਏ ਹਨ।

ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ ਸ਼ਹਿਰ ‘ਚ ਦੂਰ-ਦੂਰ ਤੱਕ ਸੁਣਾਈ ਦਿੱਤੀ। ਸੂਚਨਾ ਮਿਲਦੇ ਹੀ ਪੁਲਿਸ ਟੀਮ ਮੁਸਤੈਦੀ ਨਾਲ ਮੌਕੇ ‘ਤੇ ਪਹੁੰਚ ਗਈ। ਇਸ ਦੇ ਨਾਲ ਹੀ ਜ਼ਿਲ੍ਹੇ ਦੇ ਡੀਐਮ, ਐਸਐਸਪੀ ਅਤੇ ਡੀਆਈਜੀ ਵੀ ਮੌਕੇ ’ਤੇ ਪਹੁੰਚ ਗਏ।

- Advertisement -

ਫਿਲਹਾਲ ਪ੍ਰਸ਼ਾਸਨ ਵੱਲੋਂ ਮਲਬੇ ਨੂੰ ਸਾਫ ਕਰਨ ਦਾ ਕੰਮ ਜਾਰੀ ਹੈ ਅਤੇ ਮਲਬੇ ਦੀ ਪੂਰੀ ਸਫਾਈ ਹੋਣ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰਕ ਮੈਂਬਰਾਂ ਦਾ ਪਟਾਕੇ ਬਣਾਉਣ ਦਾ ਇਤਿਹਾਸ ਰਿਹਾ ਹੈ ਅਤੇ ਇਹ ਧਮਾਕਾ ਵੀ ਪਟਾਕੇ ਬਣਾਉਣ ਦੌਰਾਨ ਹੋਇਆ ਸੀ। ਇਸ ਧਮਾਕੇ ਨਾਲ ਦੋ ਤੋਂ ਤਿੰਨ ਹੋਰ ਘਰ ਪ੍ਰਭਾਵਿਤ ਹੋਣ ਦੀ ਸੂਚਨਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment