ਨਵੀਂ ਦਿੱਲੀ : – ਨਵੀਂ ਦਿੱਲੀ ਤੋਂ ਦੇਹਰਾਦੂਨ ਆ ਰਹੀ ਸ਼ਤਾਬਦੀ ਐਕਸਪ੍ਰੈਸ ਦੇ ਇਕ ਡੱਬੇ ‘ਚ ਅਚਾਨਕ ਅੱਗ ਲੱਗ ਗਈ। ਲੋਕੋ ਪਾਇਲਟ ਨੇ ਐਮਰਜੈਂਸੀ ਬ੍ਰੇਕ ਲਗਾ ਕੇ ਟ੍ਰੇਨ ਨੂੰ ਜੰਗਲ ‘ਚ ਹੀ ਰੋਕ ਦਿੱਤਾ। ਉਸੇ ਵਕਤ ਡੱਬੇ ਨੂੰ ਖਾਲੀ ਕਰਵਾਇਆ ਗਿਆ।
ਦਸ ਦਈਏ ਡੱਬੇ ਨੂੰ ਰੇਲਗੱਡੀ ਤੋਂ ਵੱਖ ਕਰ ਕੇ ਹੋਰ ਡੱਬਿਆਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਇਸ ਟ੍ਰੇਨ ‘ਚ ਸਵਾਰ ਸਾਰੇ ਯਾਤਰੀ ਸੁਰੱਖਿਅਤ ਹਨ। ਘਟਨਾ ਸ਼ਨੀਵਾਰ ਦੁਪਹਿਰ ਲਗਪਗ 12:30 ਵਜੇ ਦੀ ਦੱਸੀ ਜਾ ਰਹੀ ਹੈ।