ਸੁਧੀਰ ਸੂਰੀ ਦੇ ਸਸਕਾਰ ਨੂੰ ਲੈਕੇ ਫਿਰ ਵਿਵਾਦ ਸ਼ੁਰੂ, ਪਰਿਵਾਰ ਨਹੀਂ ਕਰੇਗਾ ਅੰਤਿਮ ਸਸਕਾਰ

Rajneet Kaur
2 Min Read

ਅੰਮ੍ਰਿਤਸਰ: ਸੁਧੀਰ ਸੂਰੀ ਦੇ ਸਸਕਾਰ ਨੂੰ ਲੈਕੇ ਇਕ ਵਾਰ ਫਿਰ ਵਿਵਾਦ ਸ਼ੁਰੂ ਹੋ ਗਿਆ ਹੈ। ਉਸ ਦੇ ਪਰਿਵਾਰ ਤੇ ਸਮਰਥਕਾਂ ਨੇ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਦਸ ਦਈਏ ਕਿ  ਸ਼ਿਵ ਸੈਨਾ ਦੇ ਲੀਡਰ ਸੁਧੀਰ ਸੂਰੀ ਦਾ ਅੱਜ ਸਸਕਾਰ ਕੀਤਾ ਜਾਣਾ ਸੀ। ਸ਼ਨੀਵਾਰ ਨੂੰ ਪੋਸਟਮਾਰਟਮ ਕਰਕੇ ਉਸ ਦੀ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਸੀ।ਪਰ ਸੂਰੀ ਦੇ ਪਰਿਵਾਰ ਨੇ ਉਸਦਾ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪਰਿਵਾਰ ਨੇ ਮੰਗ ਕੀਤੀ ਹੈ ਕਿ ਜਿੰਨੇ ਵੀ ਹਿੰਦੂ ਸੰਗਠਨਾਂ ਦੇ ਆਗੂਆਂ ਨੂੰ ਪੁਲਿਸ ਨੇ ਨਜ਼ਰਬੰਦ ਕੀਤਾ ਹੋਇਆ ਹੈ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ।

ਦੱਸ ਦਈਏ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਮੰਗਾਂ ਮੰਨੇ ਜਾਣ ਦਾ ਭਰੋਸਾ ਦਿੱਤੇ ਜਾਣ ਮਗਰੋਂ ਪਰਿਵਾਰ ਨੇ ਸੁਧੀਰ ਸੂਰੀ ਦਾ ਸਸਕਾਰ ਕਰਨ ਦਾ ਐਲਾਨ ਕੀਤਾ ਸੀ। ਪਰਿਵਾਰ ਤੇ ਹਿੰਦੂ ਸੰਗਠਨਾਂ ਵੱਲੋਂ ਮੰਗ ਕੀਤੀ ਗਈ ਸੀ ਕਿ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ ਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਤੋਂ ਇਲਾਵਾ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ਼ ਵੀ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ।

ਸੁਧੀਰ ਸੂਰੀ ਦੇ ਘਰ ਅੰਦਰ ਕਮਰੇ ਵਿਚ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਤੇ ਡੀਸੀ ਅੰਮ੍ਰਿਤਸਰ ਦੇ ਨਾਲ ਪਰਿਵਾਰਕ ਮੈਂਬਰਾਂ ਦੀ ਹੋਈ ਮੀਟਿੰਗ ਵਿਚ ਪਰਿਵਾਰ ਦੀਆਂ ਮੰਗਾਂ ਮਨਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਵਲੋਂ ਐਲਾਨ ਕੀਤਾ ਗਿਆ ਸੀ ਕਿ ਐਤਵਾਰ ਨੂੰ  ਸਸਕਾਰ ਕੀਤਾ ਜਾਵੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment