ਗੰਨਾ ਕਾਸ਼ਤਾਕਾਰਾਂ ਨੇ ਨਹੀਂ ਸਵੀਕਾਰ ਕੀਤਾ CM ਮਾਨ ਦਾ 11 ਰੁਪਏ ਦਾ ਸ਼ੁਭ ਸ਼ਗਨ

Rajneet Kaur
2 Min Read

ਚੰਡੀਗੜ੍ਹ: CM ਮਾਨ ਨੇ 2023-24 ਲਈ ਗੰਨੇ ਦੀ ਕੀਮਤ ‘ਚ ਕਰੀਬ 11 ਰੁਪਏ ਪ੍ਰਤੀ ਕੁਇੰਟਲ ਵਾਧੇ ਨੂੰ ਹਰੀ ਝੰਡੀ ਦੇ ਦਿੱਤੀ ਹੈ। ਪਰ ਉਨ੍ਹਾਂ ਦੀ ਇਸ ਹਰੀ ਝੰਡੀ ਨੂੰ ਕਿਸਾਨਾਂ ਨੇ ਸਵੀਕਾਰ ਨਹੀਂ ਕੀਤਾ ਤੇ ਮੁੜ ਹਾਈਵੇਅ ਜਾਮ ਕਰਨ ਦਾ ਐਲਾਨ ਕਰ ਦਿੱਤਾ ਹੈ। ਦਸ ਦਈਏ ਕਿ ਮੁਕੇਰੀਆਂ ਸਮੇਤ ਕਈ ਥਾਵਾਂ ‘ਤੇ ਨਾਰਾਜ਼ ਕਿਸਾਨ ਸੜਕਾਂ ‘ਤੇ ਉਤਰ ਆਏ ਹਨ।

ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਮੱਲ੍ਹੀ ਨੰਗਲ ਤੇ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਬੀਰ ਚੌਹਾਨ ਨੇ ਕਿਹਾ ਕਿ ਗੰਨੇ ਦੀ ਕੀਮਤ ‘ਚ ਵਾਧੇ ਸਬੰਧੀ ਉਨ੍ਹਾਂ ਨੂੰ ਅਜੇ ਤੱਕ ਕੋਈ ਨੋਟੀਫਿਕੇਸ਼ਨ ਨਹੀਂ ਮਿਲੀ ਹੈ। CM ਮਾਨ ਨੇ ਇਹ  ਸਿਰਫ਼ ਐਕਸ ‘ਤੇ ਜਾਣਕਾਰੀ ਦਿੱਤੀ  ਹੈ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਸ਼ਨਿਚਰਵਾਰ ਨੂੰ ਗੰਨੇ ਦਾ ਸਮਰਥਨ ਮੁੱਲ 400 ਰੁਪਏ ਪ੍ਰਤੀ ਕੁਇੰਟਲ ਤੋਂ ਵੱਧ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨਾ ਚਾਹੀਦਾ ਹੈ ਤੇ ਖੰਡ ਮਿੱਲਾਂ ਨੂੰ ਤੁਰੰਤ ਚਾਲੂ ਕਰਨਾ ਚਾਹੀਦਾ ਹੈ। ਗੰਨਾ ਕਾਸ਼ਤਕਾਰਾਂ ਨੇ ਰੇਲਵੇ ਲਾਈਨਾਂ ’ਤੇ ਬੈਠੇ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਕੇਸਾਂ ਦੀ ਸਖ਼ਤ ਨਿਖੇਧੀ ਕਰਦਿਆਂ ਚੇਤਾਵਨੀ ਦਿੱਤੀ ਹੈ ਕਿ ਜਿਸ ਦਿਨ ਇਨ੍ਹਾਂ ਕੇਸਾਂ ਦੇ ਆਧਾਰ ’ਤੇ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਕੀਤੀ ਗਈ ਤਾਂ ਫਿਰ ਉਸ ਦਾ ਜਵਾਬ ਦਿੱਤਾ ਜਾਵੇਗਾ।

ਦਸਣਯੋਗ ਹੈ ਕਿ ਕਿਸਾਨਾਂ ਨੇ CM ਮਾਨ  ਤੋਂ ਗੰਨੇ ਦੀ ਕੀਮਤ ‘ਚ 70 ਰੁਪਏ ਦੇ ਵਾਧੇ ਦੀ ਮੰਗ ਕੀਤੀ ਸੀ ਪਰ ਉਨ੍ਹਾਂ 11 ਰੁਪਏ ਵਧਾ ਕੇ ਇਸ ਨੂੰ ਸ਼ਗਨ ਦੱਸਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment