ਨਿਊਜ਼ ਡੈਸਕ: ਫਿਲਮ ‘ਦੰਗਲ’ ‘ਚ ਬਬੀਤਾ ਫੋਗਾਟ ਦੇ ਬਚਪਨ ਦਾ ਕਿਰਦਾਰ ਨਿਭਾਉਣ ਵਾਲੀ ਸੁਹਾਨੀ ਭਟਨਾਗਰ ਦਾ ਦੇਹਾਂਤ ਹੋ ਗਿਆ ਹੈ। ਸੁਹਾਨੀ ਸਿਰਫ਼ 19 ਸਾਲ ਦੀ ਸੀ। ਜਾਣਕਾਰੀ ਮੁਤਾਬਕ ਉਸ ਦੇ ਸਰੀਰ ਵਿੱਚ ਤਰਲ ਪਦਾਰਥ ਜਮ੍ਹਾ ਹੋ ਗਿਆ ਸੀ।
ਰਿਪੋਰਟ ਮੁਤਾਬਕ ਕੁਝ ਸਮਾਂ ਪਹਿਲਾਂ ਸੁਹਾਨੀ ਦਾ ਐਕਸੀਡੈਂਟ ਹੋਇਆ ਸੀ, ਜਿਸ ਕਾਰਨ ਉਸ ਦੀ ਲੱਤ ਫਰੈਕਚਰ ਹੋ ਗਈ ਸੀ। ਉਸ ਨੇ ਇਲਾਜ ਦੌਰਾਨ ਜੋ ਦਵਾਈਆਂ ਲਈਆਂ ਸਨ, ਉਸ ਕਾਰਨ ਇਹ ਸਾਈਡ ਅਫੈਕ ਹੋਇਆ। ਇਸ ਕਾਰਨ ਉਸ ਦੇ ਸਰੀਰ ਵਿਚ ਤਰਲ ਪਦਾਰਥ ਜਮ੍ਹਾ ਹੋਣ ਲੱਗਾ। ਉਹ ਲੰਬੇ ਸਮੇਂ ਤੋਂ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖਲ ਸੀ।
ਸਿਰਫ 19 ਸਾਲ ਦੀ ਉਮਰ ‘ਚ ਉਨ੍ਹਾਂ ਦੇ ਦੇਹਾਂਤ ਨਾਲ ਹਰ ਕੋਈ ਦੁਖੀ ਹੈ। ਦੈਨਿਕ ਭਾਸਕਰ ਦੀ ਰਿਪੋਰਟ ਮੁਤਾਬਕ ਸੁਹਾਨੀ ਦਾ ਅੰਤਿਮ ਸੰਸਕਾਰ ਅੱਜ ਯਾਨੀ ਸ਼ਨੀਵਾਰ ਨੂੰ ਫਰੀਦਾਬਾਦ ਦੇ ਅਜਰੌਂਦਾ ਸ਼ਮਸ਼ਾਨਘਾਟ ‘ਚ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।