ਪੰਜਾਬ ‘ਚ ਆਈਟੀ ਅਤੇ ਸਟਾਰਟਅੱਪ ਸੈਕਟਰ ਲਈ ਢੁਕਵਾਂ ਮਾਹੌਲ ਮੌਜੂਦ : ਮੀਤ ਹੇਅਰ

Rajneet Kaur
4 Min Read

ਨਿਊਜ਼ ਡੈਸਕ:  ਪੰਜਾਬ ਦੇ ਉਦਯੋਗਾਂ ਨਾਲ ਭਾਈਵਾਲੀ ਕਰਨ ਅਤੇ ਇਸ ਖੇਤਰ ‘ਚ ਵਿਕਾਸ ਸਬੰਧੀ ਸੂਬੇ ਦੀਆਂ ਵਿਆਪਕ ਸੰਭਾਵਨਾਵਾਂ ਦੀ ਪੜਚੋਲ ਕਰਨ ਲਈ ਹੋਰਨਾਂ ਆਈਟੀ ਕਾਰੋਬਾਰਾਂ ਨੂੰ ਸੱਦਾ ਦਿੰਦਿਆਂ ਪ੍ਰਸ਼ਾਸਕੀ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਾਰੇ ਨਿਵੇਸ਼ਕਾਂ ਦਾ ਪੰਜਾਬ ਵਿਚ ਸਵਾਗਤ ਕੀਤਾ ਅਤੇ ਕਿਹਾ ਕਿ ਸੂਬੇ ‘ਚ ਆਈਟੀ ਅਤੇ ਸਟਾਰਟਅੱਪ ਸੈਕਟਰ ਦੀ ਪ੍ਰਗਤੀ ਲਈ ਢੁਕਵਾਂ ਮਾਹੌਲ ਉਪਲੱਬਧ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ‘ਚ ਹੁਣ ਬਹੁਤ ਮੌਕੇ ਸਿਰਜੇ ਜਾ ਰਹੇ ਹਨ। ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਨੂੰ ਉਦਯੋਗਿਕ ਹੱਬ ਵਜੋਂ ਬਦਲ ਕੇ ਆਰਥਿਕ ਵਿਕਾਸ ਦੀਆਂ ਨਵੀਆਂ ਬੁਲੰਦਿਆਂ ‘ਤੇ ਪਹੁੰਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਹਨ ਅਤੇ ਉਹ ਸਖ਼ਤ ਮਿਹਨਤ ‘ਚ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨੀਤੀਗਤ ਫੈਸਲਿਆਂ ਵਿਚ ਵਿਚਾਰ ਰੱਖਣ ਲਈ ਉਦਯੋਗਾਂ ਨੂੰ ਬਰਾਬਰ ਦਾ ਸਥਾਨ ਦੇਣ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ। ਪੰਜਾਬੀ ਉੱਦਮੀ ਕੁੱਲ ਦੁਨੀਆ ਵਿੱਚ ਆਪਣੀ ਮਿਹਨਤ ਨਾਲ ਨਾਮ ਕਮਾ ਰਹੇ ਹਨ, ਹਾਲ ਹੀ ‘ਚ ਅਜੈ ਬੰਗਾ ਦੇ ਵਿਸ਼ਵ ਬੈਂਕ ਦੇ ਮੁਖੀ ਬਣਨ ਨਾਲ ਪੰਜਾਬ ਦਾ ਨਾਮ ਹੋਰ ਰੌਸ਼ਨ ਹੋਇਆ ਹੈ।

ਸੈਸ਼ਨ ‘ਚ ਕੁੰਜੀਵਤ ਭਾਸ਼ਣ ਦਿੰਦਿਆਂ ਮੀਤ ਹੇਅਰ ਨੇ ਅੱਗੇ ਕਿਹਾ ਕਿ ਪੰਜਾਬ ‘ਚ ਮੌਜੂਦਾ ਸਮੇਂ ਲਗਭਗ 35,000 ਆਈਟੀ ਪੇਸ਼ੇਵਰਾਂ ਵਾਲੀਆਂ 150 ਤੋਂ ਵੱਧ ਰਜਿਸਟਰਡ ਆਈਟੀ ਇਕਾਈਆਂ ਕਾਰਜਸ਼ੀਲ ਹਨ। ਅੱਜ ਦੇ ਸਮਾਗਮ ਦੀ ਮੇਜ਼ਬਾਨੀ ਕਰਨ ਵਾਲਾ ਮੁਹਾਲੀ ਸ਼ਹਿਰ ਤੇਜ਼ੀ ਨਾਲ ਆਈਟੀ ਹੱਬ ਵਜੋਂ ਵਿਕਸਤ ਹੋ ਰਿਹਾ ਹੈ। ਇਹ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨਾਲ ਇੱਕ ਮਹੱਤਵਪੂਰਨ ਸਥਾਨ ‘ਤੇ ਸਥਿਤ ਹੈ।

ਲਗਭਗ 1700 ਏਕੜ ਦੇ ਫੈਲੇ ਪ੍ਰਰਾਜੈਕਟਾਂ ਅਤੇ ਸੰਚਾਲਨ ਦੇ ਵੱਖ-ਵੱਖ ਪੜਾਵਾਂ ਅਧੀਨ 60 ਤੋਂ ਵੱਧ ਆਈਟੀ ਕੰਪਨੀਆਂ ਨਾਲ ਇਹ ਆਈਟੀ ਸਿਟੀ ਵੱਖ-ਵੱਖ ਬੇਮਿਸਾਲ ਮੌਕੇ ਪ੍ਰਦਾਨ ਕਰਦੀ ਹੈ। ਇਸ ਦੇ ਨਾਲ ਹੀ ਕੁਆਰਕ ਸਿਟੀ 10 ਲੱਖ ਵਰਗ ਫੁੱਟ ਖੇਤਰ ‘ਚ ਫੈਲੀ ਹੋਈ ਹੈ ਅਤੇ ਇਹ 70 ਤੋਂ ਵੱਧ ਆਈਟੀ/ਆਈਟੀਜ਼ ਕੰਪਨੀਆਂ ਵਾਲੀ ਇੱਕ ਨੋਟੀਫਾਈਡ ਆਈਟੀ ਸਪੈਸ਼ਲ ਈਕੋਨੋਮਿਕ ਜ਼ੋਨ ਹੈ।

- Advertisement -

ਪੰਜਾਬ ਉੱਤਰੀ ਭਾਰਤ ਦਾ ਈਐੱਸਡੀਐੱਮ ਹੱਬ ਵੀ ਹੈ, ਜਿਸ ‘ਚ ਮੁਹਾਲੀ ਵਿਖੇ ਭਾਰਤ ਦੀ ਇੱਕੋ ਇੱਕ ਐਪਲੀਕੇਸ਼ਨ ਸਪੈਸਿਫਿਕ ਇੰਟੀਗੇ੍ਟਿਡ ਸਰਕਟ (ਏਐੱਸਆਈਸੀ) ਉਤਪਾਦਨ ਇਕਾਈ ਸਥਿਤ ਹੈ। ਮੀਤ ਹੇਅਰ ਨੇ ਅੱਗੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਵਿੱਚ 800 ਤੋਂ ਵੱਧ ਸਟਾਰਟਅੱਪ ਦੇ ਨਾਲ ਨਾਲ 20 ਤੋਂ ਵੱਧ ਸਰਕਾਰੀ ਫੰਡਿਡ ਅਤੇ ਪ੍ਰਰਾਈਵੇਟ ਇਨਕਿਊਬੇਟਰ ਅਤੇ ਐਕਸਲੇਟਰ ਮੌਜੂਦ ਹਨ।

ਪ੍ਰਮੁੱਖ ਸਕੱਤਰ ਪ੍ਰਸ਼ਾਸਕੀ ਸੁਧਾਰ ਤੇਜਵੀਰ ਸਿੰਘ ਨੇ ਸੂਬੇ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਸੂਬੇ ਦੇ ਮਜ਼ਬੂਤ ਬੁਨਿਆਦੀ ਢਾਂਚੇ ਬਾਰੇ ਜਾਣਕਾਰੀ ਦਿੱਤੀ ਜੋ ਉਦਯੋਗਾਂ ਦੀ ਸਥਾਪਨਾ ਅਤੇ ਕਾਰੋਬਾਰ ਨੂੰ ਵੱਡੇ ਪੱਧਰ ‘ਤੇ ਉਤਸ਼ਾਹਿਤ ਕਰਨ ‘ਚ ਸਹਾਈ ਸਿੱਧ ਹੋਵੇਗਾ।

ਕੇਪੀ ਐੱਮਜੀ ਦੇ ਬਰੀਜੇਂਦਰ ਕੁਮਾਰ ਨੇ ਸ਼ੁਰੂਆਤੀ ਟਿੱਪਣੀਆਂ ਕੀਤੀਆਂ ਅਤੇ ਚਰਚਾ ਦੌਰਾਨ ਸੰਚਾਲਕ ਦੀ ਭੂਮਿਕਾ ਨਿਭਾਈ। ਨੈੱਟ ਸਲਿਊਸ਼ਨਜ਼ ਦੇ ਸੰਸਥਾਪਕ ਅਤੇ ਸੀਈਓ ਸਮੀਰ ਜੈਨ ਨੇ ਮੌਜੂਦਾ ਅਤੇ ਭਵਿੱਖ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਹੁਨਰਾਂ ਨੂੰ ਵਿਕਸਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਵਿਦਿਅਕ ਸੰਸਥਾਵਾਂ ਨੂੰ ਡਿਜੀਟਲ ਮਾਰਕੀਟਿੰਗ ਹੁਨਰ ਦੀ ਸਿਖ਼ਲਾਈ ਦੇਣ ‘ਤੇ ਧਿਆਨ ਦੇਣਾ ਚਾਹੀਦਾ ਹੈ।

ਸੀਡੀਆਈਐੱਲ ਦੇ ਕਾਰਜਕਾਰੀ ਉਪ ਪ੍ਰਧਾਨ ਅਤੇ ਸੀ.ਓ.ਓ. ਪੰਕਜ ਗੁਲਾਟੀ ਨੇ ਕਿਹਾ ਕਿ ਕੋਵਿਡ ਦੇ ਸਮੇਂ ਨੇ ਸੈਮੀਕੰਡਕਟਰ ਉਦਯੋਗ ਨੂੰ ਦੇਸ਼ ਵਿੱਚ ਸਭ ਤੋਂ ਅੱਗੇ ਲਿਆਂਦਾ ਹੈ ਜਦੋਂ ਕਿ ਮੁਹਾਲੀ ‘ਚ ਇਹ 1980 ਤੋਂ ਸਥਾਪਿਤ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਨੇ ਕੰਪੋਨੈਂਟ ਨਿਰਮਾਤਾਵਾਂ ਨੂੰ ਕਾਰੋਬਾਰ ਲਈ ਸਭ ਤੋਂ ਵਧੀਆ ਮਾਹੌਲ ਦੀ ਪੇਸ਼ਕਸ਼ ਕੀਤੀ ਹੈ।

ਟੈਲੀ ਪਰਫਾਰਮੈਂਸ ਦੇ ਸੀਈਓ ਅਨੀਸ਼ ਮੁੱਕਰ ਨੇ ਕਿਹਾ ਕਿ ਅੰਬਾਲਾ ਉਨ੍ਹਾਂ ਦਾ ਜੱਦੀ ਸ਼ਹਿਰ ਹੈ ਅਤੇ ਉਨ੍ਹਾਂ ਦਾ ਇਸ ਖੇਤਰ ਨਾਲ ਪੁਰਾਣਾ ਨਾਤਾ ਹੈ। ਉਨ੍ਹਾਂ ਕਿਹਾ ਕਿ ਕੰਪਨੀ ਦਾ ਕਲਾਊਡ ਕੈਂਪਸ ਮਾਡਲ ਵਿਅਕਤੀ ਨੂੰ ਕਿਤੋਂ ਵੀ ਕੰਮ ਕਰਨ ਦੇ ਯੋਗ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਗਾਹਕਾਂ ਦੇ ਤਜਰਬੇ, ਵਿਸ਼ਲੇਸ਼ਣ ਅਤੇ ਤਕਨਾਲੋਜੀ ਵਿਚ ਪ੍ਰਤਿਭਾ ਦੇ ਵਿਸ਼ਾਲ ਪੂਲ ਤੱਕ ਪਹੁੰਚ ਪ੍ਰਦਾਨ ਕਰਦਾ ਹੈ, ਜੋ ਹੁਣ ਵਿਸ਼ਵ ਦੇ ਪ੍ਰਮੁੱਖ ਉਦਯੋਗਾਂ ਲਈ ਲਾਜ਼ਮੀ ਹਨ।

- Advertisement -
Share this Article
Leave a comment