21 ਮਾਮਲਿਆਂ ਦੇ ਦੋਸ਼ੀ ਸੁਕੇਸ਼ ਚੰਦਰਸ਼ੇਖਰ ਨੇ ਕਿਹਾ ਕਿ ਅਭਿਨੇਤਰੀ ਨੋਰਾ ਫਤੇਹੀ ਨੂੰ ਇਕ ਲਗਜ਼ਰੀ ਕਾਰ ਦਿੱਤੀ ਸੀ ਤੋਹਫੇ ‘ਚ

TeamGlobalPunjab
2 Min Read

ਨਵੀਂ ਦਿੱਲੀ: ਚੋਣ ਕਮਿਸ਼ਨ ਰਿਸ਼ਵਤ ਕਾਂਡ ਸਮੇਤ 21 ਮਾਮਲਿਆਂ ਦੇ ਕਥਿਤ ਦੋਸ਼ੀ ਸੁਕੇਸ਼ ਚੰਦਰਸ਼ੇਖਰ ਨੇ ਸ਼ਨੀਵਾਰ ਨੂੰ ਦਿੱਲੀ ਦੀ ਇਕ ਅਦਾਲਤ ਦੇ ਬਾਹਰ ਪੱਤਰਕਾਰਾਂ ਨੂੰ ਦੱਸਿਆ ਕਿ ਉਸ ਨੇ ਬਾਲੀਵੁੱਡ ਅਭਿਨੇਤਰੀ ਨੋਰਾ ਫਤੇਹੀ ਨੂੰ ਇਕ ਲਗਜ਼ਰੀ ਕਾਰ ਗਿਫਟ ਕੀਤੀ ਸੀ। ਚੰਦਰਸ਼ੇਖਰ ਨੇ ਇਹ ਦਾਅਵਾ ਉਦੋਂ ਕੀਤਾ ਜਦੋਂ ਉਸ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਸੀ। ਅਦਾਲਤ ਨੇ ਚੰਦਰਸ਼ੇਖਰ ਅਤੇ ਉਸ ਦੀ ਪਤਨੀ ਅਭਿਨੇਤਰੀ ਲੀਨਾ ਮਾਰੀਆ ਪਾਲ ਨੂੰ ਇਕ ਕਾਰੋਬਾਰੀ ਦੀ ਪਤਨੀ ਤੋਂ ਕਥਿਤ ਤੌਰ ‘ਤੇ 200 ਕਰੋੜ ਰੁਪਏ ਦੀ ਫਿਰੌਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।ਜੋੜੇ ਨੇ ਕਥਿਤ ਤੌਰ ‘ਤੇ ਫੋਰਟਸੀ ਹੈਲਥਕੇਅਰ ਦੇ ਸਾਬਕਾ ਪ੍ਰਮੋਟਰ ਸ਼ਿਵਇੰਦਰ ਮੋਹਨ ਸਿੰਘ ਦੀ ਪਤਨੀ ਅਦਿਤੀ ਸਿੰਘ ਨਾਲ ਧੋਖਾ ਕੀਤਾ ਸੀ।

ਜਦੋਂ ਈਡੀ ਦੇ ਅਧਿਕਾਰੀ ਚੰਦਰਸ਼ੇਖਰ ਨੂੰ ਅਦਾਲਤ ਦੇ ਕਮਰੇ ਵਿੱਚ ਲੈ ਜਾ ਰਹੇ ਸਨ ਤਾਂ ਪੱਤਰਕਾਰਾਂ ਨੇ ਉਨ੍ਹਾਂ ਤੋਂ ਪੁੱਛਿਆ ਕਿ ਕੀ ਉਨ੍ਹਾਂ ਨੇ ਫਤੇਹੀ ਨੂੰ ਕਾਰ ਗਿਫਟ ਕੀਤੀ ਹੈ। ਇਸ ‘ਤੇ ਉਸ ਨੇ ਜਵਾਬ ਦਿੱਤਾ, ਹਾਂ।ਏਜੰਸੀ ਨੇ ਦਾਅਵਾ ਕੀਤਾ ਕਿ ਚੰਦਰਸ਼ੇਖਰ ਵੱਲੋਂ ਦਿੱਤੇ ਤੋਹਫ਼ੇ ਬਾਰੇ ਪਤਾ ਲੱਗਣ ’ਤੇ ਈਡੀ ਨੇ 14 ਅਕਤੂਬਰ ਨੂੰ ਫਤੇਹੀ ਦਾ ਬਿਆਨ ਦਰਜ ਕੀਤਾ ਸੀ।

ਬਾਅਦ ਵਿੱਚ ਸ਼ਨੀਵਾਰ ਨੂੰ, ਵਿਸ਼ੇਸ਼ ਜੱਜ ਪਰਵੀਨ ਸਿੰਘ ਨੇ ਜੋੜੇ ਨੂੰ 1 ਨਵੰਬਰ ਤੱਕ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ। ਇਸ ਦੇ ਨਾਲ ਹੀ, ਈਡੀ ਨੇ ਕਿਹਾ ਕਿ ਉਹ ਅਪਰਾਧ ਦੀ ਕਮਾਈ ਅਤੇ ਮਨੀ ਲਾਂਡਰਿੰਗ ਦੇ ਅਪਰਾਧ ਵਿੱਚ ਹੋਰਾਂ ਦੀ ਸ਼ਮੂਲੀਅਤ ਦਾ ਪਤਾ ਲਗਾਉਣ ਲਈ ਅਜੇ ਵੀ ਮਾਮਲੇ ਦੀ ਜਾਂਚ ਕਰ ਰਹੇ ਹਨ। ਮੁਲਜ਼ਮਾਂ ਨੂੰ 9 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਈਡੀ ਨੇ ਪਟੀਸ਼ਨ ਦਾਇਰ ਕਰਕੇ ਅਦਾਲਤ ਤੋਂ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦੀ ਬੇਨਤੀ ਕੀਤੀ ਸੀ। ਜੱਜ ਨੇ ਕਿਹਾ, ”ਅਰਜ਼ੀ ‘ਚ ਕੀਤੀਆਂ ਗਈਆਂ ਦਲੀਲਾਂ ਨੂੰ ਦੇਖਦੇ ਹੋਏ ਦੋਸ਼ੀ ਸੁਕੇਸ਼ ਚੰਦਰਸ਼ੇਖਰ ਅਤੇ ਲੀਨਾ ਮਾਰੀਆ ਪਾਲ ਨੂੰ 1 ਨਵੰਬਰ ਤੱਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਈਡੀ ਨੇ ਇਸ ਮਾਮਲੇ ਵਿੱਚ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦਾ ਬਿਆਨ ਵੀ ਦਰਜ ਕੀਤਾ ਸੀ।

- Advertisement -

Share this Article
Leave a comment