ਕੈਨੇਡਾ ‘ਚ 200 ਪੰਜਾਬੀ ਵਿਦਿਆਰਥੀਆਂ ਨੂੰ ਪਿਆ ਨਵਾਂ ਜੱਬ, ਕਿੰਝ ਪਤਾ ਲੱਗੇਗਾ ਕੋਣ ਕਸੂਰਵਾਰ?

Prabhjot Kaur
2 Min Read

ਓਟਵਾ: ਫ਼ਰਜ਼ੀ ਦਾਖ਼ਲਾ ਪੱਤਰ ਮਾਮਲੇ ਨੂੰ ਲੈ ਕੇ ਕੈਨੇਡਾ ‘ਚ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਵਿਦਿਆਰਥੀ ਬੀਤੇ ਕਈ ਦਿਨਾਂ ਤੋਂ ਕੈਨੇਡਾ ‘ਚ ਪੱਕਾ ਮੋਰਚਾ ਲਗਾ ਕੇ ਬੈਠੇ ਹਨ। ਬੀਤੇ ਦਿਨੀਂ ਕੈਨੇਡਾ ਦੇ ਇਮੀਗ੍ਰੇਸ਼ਨ, ਰਫਿਊਜ਼ੀ ਅਤੇ ਸਿਟੀਜ਼ਨਸ਼ਿਪ ਮੰਤਰੀ ਸ਼ੌਨ ਫਰੇਜ਼ਰ ਨੇ ਇੱਕ ਬਿਆਨ ਜਾਰੀ ਕਰਦਿਆਂ ਇਸ ਗੱਲ ‘ਤੇ ਸਹਿਮਤੀ ਪ੍ਰਗਟੀ ਸੀ ਕਿ ਧੋਖੇਬਾਜ਼ ਏਜੰਟਾਂ ਦੇ ਸ਼ਿਕਾਰ ਹੋਏ ਪੀੜਤ ਵਿਦਿਆਰਥੀਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਇਸ ਬਿਆਨ ਤੋਂ ਬਾਅਦ ਕੁਝ ਵਿਦਿਆਰਥੀਆਂ ਨੂੰ ਕੁਝ ਸਮੇਂ ਲਈ ਰਾਹਤ ਜ਼ਰੂਰ ਮਹਿਸੂਸ ਹੋਈ ਸੀ ਪਰ ਵਿਦਿਆਰਥੀਆਂ ‘ਤੇ ਹਾਲੇ ਵੀ ਉਲਝਣ ‘ਚ ਹਨ ਤੇ ਉਹਨਾਂ ‘ਤੇ ਦੇਸ਼ ਨਿਕਾਲੇ ਦੀ ਤਲਵਾਰ ਲਟਕ ਰਹੀ ਹੈ।

ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਨੇ ਕਿਹਾ ਸੀ ਕਿ ਬੇਕਸੂਰ ਵਿਦਿਆਰਥੀਆਂ ਨੂੰ ਮੁਲਕ ‘ਚ ਰਹਿਣ ਦਾ ਮੌਕਾ ਦੇਣ ਲਈ ਯੋਜਨਾ ਤਿਆਰ ਕੀਤੀ ਜਾ ਰਹੀ ਹੈ, ਪਰ ਜਾਣ-ਬੁੱਝ ਕੇ ਕੈਨੇਡੀਅਨ ਕਾਨੂੰਨ ਨਾਲ ਖੇਡਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਹਾਊਸ ਆਫ ਕਾਮਨਜ਼ ਵਿੱਚ ਐਨ.ਡੀ.ਪੀ. ਦੀ ਐਮ.ਪੀ. ਜੈਨੀ ਕਵਾਨ ਵਲੋਂ ਚੁੱਕੇ ਸਵਾਲ ਦਾ ਜਵਾਬ ਦਿੰਦਿਆਂ ਇੰਮੀਗ੍ਰੇਸ਼ਨ ਮੰਤਰੀ ਨੇ ਇਹ ਸਾਫ ਨਹੀਂ ਕੀਤਾ ਕਿ ਬੇਕਸੂਰ ਅਤੇ ਕਸੂਰਵਾਰ ਠਹਿਰਾਉਣ ਦਾ ਆਧਾਰ ਕੀ ਹੋਵੇਗਾ।

ਦੂਜੇ ਪਾਸੇ ਪੰਜਾਬੀ ਮੂਲ ਦੇ ਐਮ.ਪੀ. ਸੁੱਖ ਧਾਲੀਵਾਲ ਨੇ ਕਿਹਾ ਕਿ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਦੀ ਗਿਣਤੀ 200 ਦੇ ਨੇੜ੍ਹੇ ਹੈ, ਜਿਨ੍ਹਾਂ ਵਿਚੋਂ 50 ਮਾਮਲੇ ਵਿਚਾਰ ਅਧੀਨ ਹਨ ਅਤੇ ਕਈਆਂ ਨੂੰ ਪਹਿਲਾਂ ਹੀ ਡਿਪੋਰਟ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ ਸਿਰਫ ਇੱਕ ਵਿਦਿਆਰਥੀ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਹੈ ਅਤੇ ਹੁਣ ਤੱਕ ਇਕੱਤਰ ਜਾਣਕਾਰੀ ਮੁਤਾਬਕ ਉਸ ਨੇ ਲੰਗਾਰਾ ਕਾਲਜ ਤੋਂ ਚੰਗੇ ਨੰਬਰਾਂ ਵਿਚ ਦੋ ਸਾਲ ਦਾ ਕੋਰਸ ਮੁਕੰਮਲ ਕੀਤਾ ਅਤੇ ਉਹ ਸਾਫ਼ ਤੌਰ ‘ਤੇ ਧੋਖਾਧੜੀ ਦਾ ਸ਼ਿਕਾਰ ਮਹਿਸੂਸ ਹੁੰਦਾ ਹੈ। ਸੁੱਖ ਧਾਲੀਵਾਲ ਨੇ ਦੱਸਿਆ ਕਿ ਉਹ ਲਗਾਤਾਰ ਸੀ.ਬੀ.ਐਸ.ਏ. ਅਤੇ ਇੰਮੀਗਰੇਸ਼ਨ ਮੰਤਰੀ ਸ਼ੌਨ ਫਰੇਜ਼ਰ ਦੇ ਸੰਪਰਕ ਵਿੱਚ ਹਨ ਅਤੇ ਧੋਖੇ ਦਾ ਸ਼ਿਕਾਰ ਬਣੇ ਵਿਦਿਆਰਥੀਆਂ ਦੇ ਮਾਮਲਿਆਂ ‘ਤੇ ਨਿੱਜੀ ਤੌਰ ‘ਤੇ ਵਿਚਾਰ ਕਰਨ ਦੀ ਗੁਜ਼ਾਰਿਸ਼ ਕੀਤੀ ਗਈ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment