ਮਜੀਠਾ : ਬੀਤੇ ਦਿਨੀ ਅਕਾਲੀ ਸਰਪੰਚ ਬਾਬਾ ਗੁਰਦਿਆਲ ਸਿੰਘ ਦੇ ਕਤਲ ਤੋਂ ਬਾਅਦ ਅਕਾਲੀ ਦਲ ਨੇ ਸਖਤ ਰੁੱਖ ਅਖਤਿਆਰ ਕਰ ਲਿਆ ਹੈ। ਬੀਤੀ ਕੱਲ੍ਹ ਉਨ੍ਹਾਂ ਦੇ ਭੋਗ ਸਮਾਗਮ ‘ਚ ਗੁਰਦਿਆਲ ਸਿੰਘ ਨੂੰ ਸ਼ਰਧਾਂਜਲੀ ਭੇਂਟ ਕਰਨ ਪਹੁੰਚਿਆ ਸੁਖਬੀਰ ਬਾਦਲ ਨੇ ਕਾਂਗਰਸ ਪਾਰਟੀ ਵਿਰੁੱਧ ਸਖਤ ਬਿਆਨਬਾਜ਼ੀ ਕੀਤੀ। ਛੋਟੇ ਬਾਦਲ ਨੇ ਬੋਲਦਿਆਂ ਕਿਹਾ ਕਿ ਅੱਜ ਸੂਬੇ ਅੰਦਰ ਅਮਨ ਕਨੂੰਨ ਦੀ ਸਥਿਤੀ ਲਗਾਤਾਰ ਵਿਘੜਦੀ ਜਾ ਰਹੀ ਹੈ।
ਸੁਖਬੀਰ ਬਾਦਲ ਨੇ ਕਾਂਗਰਸ ਪਾਰਟੀ ‘ਤੇ ਵਰ੍ਹਦਿਆਂ ਕਿਹਾ ਕਿ ਅੱਜ ਸੱਤਾਧਾਰੀ ਪਾਰਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਾ ਪੋਲੀਟੀਕਲ ਕਤਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਸੂਬੇ ‘ਚ ਗੈਂਗਸਟਰਾਂ ਦਾ ਰਾਜ ਚੱਲਣ ਲੱਗ ਪਿਆ ਹੈ ਅਤੇ ਸਰਕਾਰ ਦੇ ਮੰਤਰੀਆਂ ਵੱਲੋਂ ਗੈਂਗਸਟਰਾਂ ਨੂੰ ਸੁਰੱਖਿਆ ਦਿੱਤੀ ਜਾ ਰਹੀ ਹੈ। ਸੁਖਬੀਰ ਬਾਦਲ ਨੇ ਇਹ ਵੀ ਦੋਸ਼ ਲਾਇਆ ਕਿ ਅੱਜ ਹਲਕਾ ਇੰਚਾਰਜਾਂ ਨੂੰ ਗੈਂਗਸਟਰਾਂ ਵੱਲੋਂ ਮਹੀਨਾ ਦਿੱਤਾ ਜਾ ਰਿਹਾ ਤਾਂ ਜੋ ਉਨ੍ਹਾਂ ਦੀ ਪ੍ਰੋਟੈਕਸ਼ਨ ਹੋ ਸਕੇ। ਇਹ ਬੋਲਦਿਆਂ ਸੁਖਬੀਰ ਬਾਦਲ ਨੇ ਜੇਲ੍ਹ ਮੰਤਰੀ ਨੂੰ ਗੈਂਗਸਟਰਾਂ ਦਾ ਬਾਪ ਗਰਦਾਨ ਦਿੱਤਾ।