ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੋਹਾਲੀ ਨਾਲ ਸਬੰਧਤ ਪਾਰਟੀ ਦੇ ਤਿੰਨ ਸੀਨੀਅਰ ਆਗੂਆਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।
ਇਸ ਸਬੰਧੀ ਟਵੀਟ ਕਰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਮੋਹਾਲੀ ਸ਼ਹਿਰ ਨਾਲ ਸਬੰਧਤ ਜਿਹਨਾਂ ਤਿੰਨ ਸੀਨੀਅਰ ਆਗੂਆਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ।
ਉਹਨਾਂ ਵਿੱਚ ਇਸਤਰੀ ਅਕਾਲੀ ਦਲ ਦੀ ਮੋਹਾਲੀ ਜਿਲੇ ਦੀ ਸ਼ਹਿਰੀ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ, ਪੰਜਾਬ ਸਟੇਟ ਵੂਮੈਨ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਅਤੇ ਐਸ.ਜੀ.ਪੀ.ਸੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਅਤੇ ਲੇਬਰਫੈਡ ਦੇ ਸਾਬਕਾ ਐਮ.ਡੀ ਅਤੇ ਸਾਬਕਾ ਕੌਂਸਲਰ ਪਰਮਿੰਦਰ ਸਿੰਘ ਸੋਹਾਣਾ ਦੇ ਨਾਮ ਸ਼ਾਮਲ ਹਨ।
SAD President S Sukhbir S Badal appointed three senior leaders of Mohali as Vice Presidents of the party. They are Kuldip Kaur Kang, Paramjit Kaur Landran and Parminder S Sohana. pic.twitter.com/U5lXu0oVNR
— Dr Daljit S Cheema (@drcheemasad) November 11, 2021