ਚੰਡੀਗੜ੍ਹ : ਵਿਧਾਨਸਭਾ ਚੋਣਾਂ ਨੇੜੇ ਆਉਂਦੇ ਹੀ ਦਲ-ਬਦਲੀ ਦਾ ਦੌਰ ਵੀ ਸ਼ੁਰੂ ਹੋ ਚੁੱਕਾ ਹੈ। ਕੈਪਟਨ ਸਰਕਾਰ ਵਿੱਚ ਮਿਲਕਫੈੱਡ ਦੇ ਚੇਅਰਮੈਨ ਰਹੇ ਕੈਪਟਨ ਹਰਮਿੰਦਰ ਸਿੰਘ ਨੇ ਕਾਂਗਰਸ ਛੱਡ ਸ਼੍ਰੌਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ। ਉਨ੍ਹਾਂ ਹਾਲ ਹੀ ਵਿੱਚ ਕਾਂਗਰਸ ਤੋਂ ਅਸਤੀਫ਼ਾ ਦਿੱਤਾ ਸੀ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਹਰਮਿੰਦਰ ਸਿੰਘ ਨੂੰ ਪਾਰਟੀ ‘ਚ ਸ਼ਾਮਲ ਕਰਦੇ ਹੀ ਵੱਡਾ ਐਲਾਨ ਕਰ ਦਿੱਤਾ। ਸੁਖਬੀਰ ਨੇ ਵਿਧਾਨ ਸਭਾ ਚੋਣਾਂ ਲਈ ਸੁਲਤਾਨਪੁਰ ਲੋਧੀ ਤੋਂ ਕੈਪਟਨ ਹਰਮਿੰਦਰ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ।
ਜ਼ਿਕਰਯੋਗ ਹੈ ਕਿ ਕਪੂਰਥਲਾ ਤੋਂ ਆਜ਼ਾਦੀ ਘੁਲਾਟੀਏ ਦੇ ਪਰਿਵਾਰ ਨਾਲ ਸਬੰਧ ਰੱਖਣ ਵਾਲੇ ਕੈਪਟਨ ਹਰਮਿੰਦਰ ਸਿੰਘ ਮਿਲਕਫੈੱਡ ਦੇ ਚੇਅਰਮੈਨ ਅਤੇ ਪਲਾਨਿੰਗ ਬੋਰਡ ਕਪੂਰਥਲਾ ਦੇ ਮੈਂਬਰ ਵੀ ਰਹੇ ਹਨ।