ਚੰਡੀਗੜ੍ਹ :ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਕੋਰ ਕਮੇਟੀ ਦਾ ਐਲਾਨ ਕੀਤਾ ਹੈ। ਪ੍ਰਕਾਸ਼ ਸਿੰਘ ਬਾਦਲ ਨੂੰ ਮੁੱਖ ਸਰਪ੍ਰਸਤ ਤੇ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਸਰਪ੍ਰਸਤ ਬਣਾਇਆ ਗਿਆ ਹੈ। ਸਲਾਹਕਾਰ ਕਮੇਟੀ ਤੇ ਕੋਰ ਕਮੇਟੀ ਨੂੰ ਨਵੇਂ ਸਿਰਿਓਂ ਗਠਿਤ ਕੀਤਾ ਗਿਆ ਹੈ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਟਵੀਟ ਰਾਹੀਂ ਦਿੱਤੀ ਹੈ।
SAD President S Sukhbir Singh Badal announced Chief Patron, Patron, Advisory Board & Core Committee of the party. pic.twitter.com/rhxT9t6T74
— Dr Daljit S Cheema (@drcheemasad) November 30, 2022
ਇਸ ਤੋਂ ਇਲਾਵਾ 8 ਮੈਂਬਰੀ ਸਲਾਹਕਾਰ ਬੋਰਡ ਅਤੇ 24 ਮੈਂਬਰੀ ਕੋਰ ਕਮੇਟੀ ਤੋਂ ਇਲਾਵਾ 2 ਸਪੈਸ਼ਲ ਇਨਵਾਈਟੀਜ਼ ਦਾ ਵੀ ਐਲਾਨ ਕੀਤਾ ਗਿਆ ਹੈ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.