Breaking News

ਸੁਖਬੀਰ ਬਾਦਲ ਵੱਲੋਂ ‘ਗੱਲ ਪੰਜਾਬ ਦੀ’ ਮੁਹਿੰਮ ਦਾ ਐਲਾਨ, ਕੈਪਟਨ ਸਰਕਾਰ ਖ਼ਿਲਾਫ਼ ਪੇਸ਼ ਕੀਤੀ ‘ਜਨਤਕ ਚਾਰਜਸ਼ੀਟ’

ਚੰਡੀਗੜ੍ਹ : 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਚੰਡੀਗੜ੍ਹ ਵਿਖੇ ਸੱਦੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਉਹ ‘ਗੱਲ ਪੰਜਾਬ ਦੀ ਮੁਹਿੰਮ’ ਸ਼ੁਰੂ ਕਰਨ ਜਾ ਰਹੇ ਹਨ । ਇਸ ਤਹਿਤ ਉਹ ਪੂਰੇ ਪੰਜਾਬ ‘ਚ 100 ਦਿਨਾਂ ਦੀ ਯਾਤਰਾ ਕਰਕੇ ਪੰਜਾਬ ਦੇ ਲੋਕਾਂ ਕੋਲੋਂ ਫੀਡਬੈਕ ਲੈਣਗੇ ਅਤੇ ਫਿਰ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝ ਕੇ ਹੀ ਫ਼ੈਸਲੇ ਲਏ ਜਾਣਗੇ।

ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਉਹ ਇਹ ਯਾਤਰਾ ਬੁੱਧਵਾਰ ਨੂੰ ਜ਼ੀਰਾ ਵਿਖੇ ਸ਼ੁਰੂ ਕਰਨਗੇ ਅਤੇ ਇਸ ਯਾਤਰਾ ਤਹਿਤ ਪੰਜਾਬ ਦੇ ਹਰ ਹਲਕੇ ‘ਚ ਨੌਜਵਾਨਾਂ, ਬੀਬੀਆਂ, ਬਜ਼ੁਰਗਾਂ, ਐਸ. ਸੀ. ਭਾਈਚਾਰਾ, ਕਿਸਾਨ, ਇੰਡਸਟਰੀ ਅਤੇ ਵਪਾਰੀਆਂ ਨਾਲ ਗੱਲਬਾਤ ਕਰਨਗੇ।

ਪ੍ਰੈਸ ਕਾਨਫਰੰਸ ਦੌਰਾਨ ਸੁਖਬੀਰ ਬਾਦਲ ਨੇ ਕੈਪਟਨ ਸਰਕਾਰ ਖਿਲਾਫ਼ ਜਨਤਕ ਚਾਰਜਸ਼ੀਟ ਜਾਰੀ ਕੀਤੀ ਹੈ।

 ਸੁਖਬੀਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਪੰਜਾਬ ਨੂੰ ਬਰਬਾਦ ਕੀਤਾ ਹੈ, ਉੱਥੇ ਹੀ ਆਪ ਆਗੂ ਭਗਵੰਤ ਮਾਨ ਨੇ ਆਪਣੀ ਮਾਂ ਦੀ ਝੂਠੀ ਸਹੁੰ ਖਾਧੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨੇ ਝੂਠੀਆਂ ਸਹੁੰਆਂ ਖਾ ਕੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਵੀ ਕਹਿੰਦਾ ਕੁੱਝ ਹੈ ਅਤੇ ਕਰਦਾ ਕੁੱਝ ਹੈ।

ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਵਾਅਦਾ ਕੀਤਾ ਸੀ ਕਿ ਦਿੱਲੀ ‘ਚ ਲੋਕਪਾਲ ਬਣੇਗਾ ਪਰ ਅੱਜ ਤੱਕ ਲੋਕਪਾਲ ਨਹੀਂ ਬਣਿਆ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਕਦੇ ਕੋਈ ਝੂਠੀ ਸਹੁੰ ਨਹੀਂ ਖਾਧੀ ਅਤੇ ਨਾ ਹੀ ਪਾਰਟੀ ਨੂੰ ਦਿੱਲੀ ਤੋਂ ਜਾਂ ਬਾਹਰੋਂ ਕੋਈ ਹੁਕਮ ਆਉਂਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬੀਆਂ ਦੀ ਸਰਕਾਰ ਹੈ ਅਤੇ ਪੰਜਾਬੀਆਂ ਦੀ ਭਲਾਈ ਲਈ ਹਰ ਤਰ੍ਹਾਂ ਦਾ ਕੰਮ ਕੀਤਾ ਜਾਵੇਗਾ।

ਸੁਖਬੀਰ ਬਾਦਲ ਨੇ ਇਸ ਮੌਕੇ ਇਕ ਮਿਸਡ ਕਾਲ ਨੰਬਰ ਵੀ ਲਾਂਚ ਕੀਤਾ, ਜਿਸ ‘ਤੇ ਲੋਕ ਆਪਣੇ ਵਿਚਾਰ ਰੱਖ ਸਕਣਗੇ। ਇਸ ਮੌਕੇ ਸੁਖਬੀਰ ਬਾਦਲ ਵੱਲੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ‘ਤੇ ਝੂਠ ਬੋਲਣ ਦੇ ਇਲਜ਼ਾਮ ਲਗਾਏ।

Check Also

ਅੰਮ੍ਰਿਤਪਾਲ ਸਿੰਘ ਖਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ

ਚੰਡੀਗੜ੍ਹ : ਪੰਜਾਬ ਪੁਲਿਸ ਨੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਹਨ।  ਸਰਕਾਰ ਨੇ ਅੱਜ ਦੱਸਿਆ ਹੈ …

Leave a Reply

Your email address will not be published. Required fields are marked *