ਸੁਖਬੀਰ ਬਾਦਲ ਨੇ ਅਨਿਲ ਜੋਸ਼ੀ ਅਤੇ ਰਾਜ ਕੁਮਾਰ ਗੁਪਤਾ ਨੂੰ ਉਮੀਦਵਾਰ ਐਲਾਨਿਆ

TeamGlobalPunjab
1 Min Read

ਚੰਡੀਗੜ੍ਹ : ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਪਾਰਟੀ ਵਿਚ ਸ਼ਾਮਲ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਕ ਹੋਰ ਵੱਡਾ ਐਲਾਨ ਕਰ ਦਿੱਤਾ। ਸੁਖਬੀਰ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਅਨਿਲ ਜੋਸ਼ੀ ਨੂੰ ਅੰਮ੍ਰਿਤਸਰ ਉਤਰੀ ਹਲਕੇ ਤੋਂ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਹੈ।

ਇਸਦੇ ਨਾਲ ਹੀ ਰਾਜ ਕੁਮਾਰ ਗੁਪਤਾ ਨੂੰ ਸੁਜਾਨਪੁਰ ਹਲਕੇ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ।

 

- Advertisement -

ਇਨ੍ਹਾਂ ਦੋਹਾਂ ਆਗੁਆਂ ਨੂੰ ਉਮੀਦਵਾਰ ਐਲਾਨਣ ਤੋਂ ਬਾਅਦ ਸੁਖਬੀਰ ਬਾਦਲ ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਨਾਲ ਗੱਲਬਾਤ ਅਤੇ ਉਹਨਾਂ ਦੀ ਸਹਿਮਤੀ ਨਾਲ ਹੀ ਇਹ ਉਮੀਦਵਾਰ ਐਲਾਨੇ ਗਏ ਹਨ।

ਉਧਰ ਅਨਿਲ ਜੋਸ਼ੀ ਨੇ ਕਿਹਾ ਕਿ ਅਕਾਲੀ ਦਲ ਖੇਤਰੀ ਪਾਰਟੀ ਹੈ, ਪੰਜਾਬ ਦੇ ਮੁੱਦੇ ਚੁੱਕਦੀ ਹੈ, ਉਹਨਾਂ ਨੂੰ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੇ ਓਪਰਾਪਣ ਮਹਿਸੂਸ ਨਹੀਂ ਹੁੰਦਾ ਕਿਉਂਕਿ ਪਹਿਲਾਂ ਦਸ ਸਾਲ ਸੁਖਬੀਰ ਬਾਦਲ ਨਾਲ ਇਕੱਠੇ ਕੰਮ ਕੀਤਾ ਹੈ। ਉਹਨਾਂ ਕਿਹਾ ਕਿ 28 ਅਗਸਤ ਨੂੰ ਅੰਮ੍ਰਿਤਸਰ ਵਿਖੇ ਵਿਸ਼ਾਲ ਰੈਲੀ ਕੀਤੀ ਜਾਵੇਗੀ ।

ਦੱਸ ਦਈਏ ਕਿ ਅਕਾਲੀ ਦਲ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੂੰ ਵੱਡੇ ਅਹੁਦੇ ਵੀ ਦਿੱਤੇ ਹਨ। ਅਨਿਲ ਜੋਸ਼ੀ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ, ਸੁਖਜੀਤ ਕੌਰ ਸ਼ਾਹੀ, ਆਰ.ਪੀ ਸ਼ਰਮਾ ਨੂੰ ਮੀਤ ਪ੍ਰਧਾਨ, ਮੋਹਿਤ ਗੁਪਤਾ ਨੂੰ ਜਨਰਲ ਸਕੱਤਰ ਅਤੇ ਕਮਲ ਚੇਟਲੀ ਨੂੰ ਜਨਰਲ ਸਕੱਤਰ ਨਿਯੁਕਤ ਕਰ ਦਿੱਤਾ ਹੈ।

Share this Article
Leave a comment