-ਸਰੂਪ ਚੰਦ ਸਿੰਗਲਾ ਵਾਪਰ ਵਿੰਗ ਦੇ ਸਕੱਤਰ ਜਰਨਲ ਨਿਯੁਕਤ ਕੀਤੇ ਗਏ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਪਾਰ ਅਤੇ ਉਦਯੋਗ ਵਿੰਗ ਦੇ ਪ੍ਰਧਾਨ ਐਨ.ਕੇ ਸ਼ਰਮਾ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਅਤੇ ਉਦਯੋਗ ਵਿੰਗ ਦੇ ਜੱਥੇਬੰਦਕ ਢਾਂਚੇ ਦਾ ਐਲਾਨ ਕੀਤਾ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਸਰੂਪ ਚੰਦ ਸਿੰਗਲਾ ਨੂੰ ਵਪਾਰ ਅਤੇ ਉਦਯੋਗ ਵਿੰਗ ਦਾ ਸਕੱਤਰ ਜਰਨਲ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਰਜਿੰਦਰ ਸਿੰਘ ਮਰਵਾਹ, ਗੁਰਮੀਤ ਸਿੰਘ ਕੂਲਾਰ, ਹਰੀ ਸਿੰਘ ਪ੍ਰੀਤ ਟਰੈਕਟਰ ਅਤੇ ਮਦਨ ਲਾਲ ਬੱਗਾ ਨੂੰ ਵਪਾਰ ਅਤੇ ਉਦਯੋਗ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਅਸ਼ੋਕ ਅਨੇਜਾ, ਕਬੀਰ ਦਾਸ, ਰਜਿੰਦਰ ਦੀਪਾ ਅਤੇ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ ਨੂੰ ਵਪਾਰ ਅਤੇ ਉਦਯੋਗ ਵਿੰਗ ਦਾ ਜਰਨਲ ਸਕੱਤਰ ਨਿਯੁਕਤ ਕੀਤਾ ਗਿਆ ਹੈ।ਬਾਕੀ ਜੱਥੇਬੰਦੀ ਦਾ ਐਲਾਨ ਵੀ ਜਲਦ ਕੀਤਾ ਜਾਵੇਗਾ।