SIT ਅੱਗੇ ਸੁਖਬੀਰ ਬਾਦਲ ਦੀ ਪੇਸ਼ੀ

Prabhjot Kaur
2 Min Read

ਮੁਹਾਲੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਐਸਆਈਟੀ ਦੇ ਸਾਹਮਣੇ ਪੇਸ਼ ਹੋਏ। ਐੱਸਆਈਟੀ ਸਾਹਮਣੇ ਪੇਸ਼ ਹੋਣ ਤੋਂ ਪਹਿਲਾਂ ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਨੇ ਸੈਕਟਰ 32 ਸਥਿਤ ਪੰਜਾਬ ਆਫੀਸਰਜ਼ ਇੰਸਟੀਚਿਊਟ ਦੇ ਸਾਹਮਣੇ ਵੀ ਪੁਖਤਾ ਪ੍ਰਬੰਧ ਕੀਤੇ ਹੋਏ ਹਨ।

ਦੱਸ ਦਈਏ ਕਿ ਕੁਝ ਅਕਾਲੀ ਵਰਕਰ ਦਫ਼ਤਰ ਤੋਂ ਕੁਝ ਦੂਰੀ ’ਤੇ ਬੈਠਣਾ ਚਾਹੁੰਦੇ ਸਨ। ਪਰ ਪੁਲਿਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਮੌਕੇ ਤੋਂ ਜਾਣ ਲਈ ਕਿਹਾ ਗਿਆ। ਦੱਸਿਆ ਜਾ ਰਿਹਾ ਹੈ ਕਿ ਅੱਜ ਉਨ੍ਹਾਂ ਤੋਂ ਕਰੀਬ ਢਾਈ ਘੰਟੇ ਪੁੱਛਗਿੱਛ ਕੀਤੀ ਜਾਵੇਗੀ।

1 ਜੂਨ 2015 ਨੂੰ ਪੰਜਾਬ ਦੇ ਬਰਗਾੜੀ ਤੋਂ ਪੰਜ ਕਿਲੋਮੀਟਰ ਦੂਰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਚੋਰੀ ਹੋ ਗਏ ਸਨ। ਇਸ ਦੇ ਵਿਰੋਧ ਵਿੱਚ ਕੋਟਕਪੂਰਾ ਚੌਕ ਅਤੇ ਕੋਟਕਪੂਰਾ-ਬਠਿੰਡਾ ਰੋਡ ’ਤੇ ਪੈਂਦੇ ਪਿੰਡ ਬਹਿਬਲ ਕਲਾਂ ਵਿੱਚ ਸਿੱਖ ਭਾਈਚਾਰੇ ਵੱਲੋਂ ਪ੍ਰਦਰਸ਼ਨ ਕੀਤਾ ਗਿਆ।

ਇਸ ਦੌਰਾਨ 14 ਅਕਤੂਬਰ 2015 ਨੂੰ ਪੰਜਾਬ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਦੀ ਭੀੜ ‘ਤੇ ਗੋਲੀ ਚਲਾ ਦਿੱਤੀ। ਇਸ ‘ਚ ਦੋ ਲੋਕਾਂ ਦੀ ਮੌਤ ਹੋ ਗਈ ਸੀ। ਮ੍ਰਿਤਕਾਂ ਵਿੱਚ ਗੁਰਜੀਤ ਸਿੰਘ ਵਾਸੀ ਪਿੰਡ ਸਰਾਵਾਂ ਅਤੇ ਕ੍ਰਿਸ਼ਨ ਭਗਵਾਨ ਸਿੰਘ ਵਾਸੀ ਬਹਿਬਲ ਖੁਰਦ ਸ਼ਾਮਲ ਹਨ। ਇਸ ਮਾਮਲੇ ਵਿੱਚ ਇਨਸਾਫ਼ ਲਈ ਬਹਿਬਲ ਕਲਾਂ ‘ਚ ਇਨਸਾਫ਼ ਮੋਰਚੇ ਦਾ ਲਗਾਤਾਰ ਜਾਰੀ ਸੀ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment