ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਸੁਖਬੀਰ ਬਾਦਲ ਦੀ SIT ਅੱਗੇ ਪੇਸ਼ੀ

Prabhjot Kaur
2 Min Read

ਚੰਡੀਗੜ੍ਹ: ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਐਸਆਈਟੀ ਅੱਗੇ ਪੇਸ਼ ਹੋਏ। ਇਸ ਦੌਰਾਨ ਅਕਾਲੀ ਵਰਕਰ ਵੀ ਵੱਡੀ ਗਿਣਤੀ ਵਿੱਚ ਐਸਆਈਟੀ ਦਫ਼ਤਰ ਦੇ ਬਾਹਰ ਪਹੁੰਚੇ ਹੋਏ ਹਨ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ 6 ਸਤੰਬਰ ਨੂੰ ਵੀ ਐਸਆਈਟੀ ਅੱਗੇ ਪੇਸ਼ ਹੋਏ ਸਨ। ਇਸ ਦੌਰਾਨ ਐਸਆਈਟੀ ਵੱਲੋਂ ਸੁਖਬੀਰ ਬਾਦਲ ਤੋਂ ਤਕਰੀਬਨ ਢਾਈ ਘੰਟੇ ਪੁੱਛਗਿੱਛ ਕੀਤੀ ਗਈ ਸੀ। ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਆਪ ਸਰਕਾਰ ਮਾਮਲੇ ਦੀ ਜਾਂਚ ਨਹੀਂ ਸਗੋਂ ਰਾਜਨੀਤੀ ਕਰ ਰਹੀ ਹੈ। ਆਪ ਸਰਕਾਰ ਨੇ ਬਦਲਾਖੋਰੀ ਦੇ ਚੱਲਦੇ ਉਨ੍ਹਾਂ ਦੇ ਖਿਲਾਫ ਸੰਮਨ ਕਰਵਾਇਆ ਹੈ।

ਅਸਲ ‘ਚ ਸਾਲ 2015 ‘ਚ ਫਰੀਦਕੋਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਹੋਈ ਸੀ, ਜਿਸ ਤੋਂ ਬਾਅਦ ਕੋਟਕਪੂਰਾ ਵਿੱਚ ਸਿੱਖਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ ਸੀ। 14 ਅਕਤੂਬਰ 2015 ਨੂੰ ਪੁਲਿਸ ਨੇ ਕੋਟਕਪੂਰਾ ਵਿੱਚ ਇੱਕ ਪ੍ਰਦਰਸ਼ਨਕਾਰੀ ਭੀੜ ‘ਤੇ ਗੋਲੀਆਂ ਚਲਾਈਆਂ, ਜਿਸ ਵਿੱਚ ਦੋ ਵਿਅਕਤੀ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। ਉਸ ਸਮੇਂ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਅਤੇ ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਸਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment