ਦੋਹਰੇ ਸੰਵਿਧਾਨ ਮਾਮਲੇ ‘ਚ ਹੁਸ਼ਿਆਰਪੁਰ ਦੀ ਅਦਾਲਤ ‘ਚ ਪੇਸ਼ ਹੋਏ ਸੁਖਬੀਰ ਬਾਦਲ

TeamGlobalPunjab
1 Min Read

ਹੁਸ਼ਿਆਰਪੁਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੁੱਧਵਾਰ ਨੂੰ ਹੁਸ਼ਿਆਰਪੁਰ ਦੀ ਅਦਾਲਤ ‘ਚ ਦੋਹਰੇ ਸੰਵਿਧਾਨ ਮਾਮਲੇ ਨੂੰ ਲੈ ਕੇ ਪੇਸ਼ ਹੋਏ। ਉਨ੍ਹਾਂ ਨਾਲ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਵੀ ਪੇਸ਼ ਹੋਏ। ਸੁਣਵਾਈ ਦੌਰਾਨ ਅੱਜ ਅਦਾਲਤ ਨੇ  ਇਸ ਮਾਮਲੇ ਦੀ ਅਗਲੀ ਤਰੀਕ 28 ਸਤੰਬਰ ‘ਤੇ ਪਾ ਦਿੱਤੀ ਹੈ।

ਦੱਸਣਯੋਗ ਹੈ ਕਿ ਸਮਾਜ ਸੇਵੀ ਬਲਵੰਤ ਸਿੰਘ ਖੇੜਾ ਨੇ 2009 ਵਿੱਚ ਹੁਸ਼ਿਆਰਪੁਰ ਅਦਾਲਤ ਵਿੱਚ ਦੋਹਰੇ ਸੰਵਿਧਾਨ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਸੀ। ਖੇੜਾ ਨੇ ਬੋਲਦਿਆਂ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ ਜਦੋਂ ਲਾਲੂ ਪ੍ਰਸਾਦ ਦੀ ਤਰ੍ਹਾਂ ਸੁਖਬੀਰ ਬਾਦਲ ਅਤੇ ਸਮੂਹ ਅਕਾਲੀ ਦਲ ਲੀਡਰਸ਼ਿਪ ਜੇਲ੍ਹ ‘ਚ ਜਾਵੇਗੀ। ਉੱਥੇ ਹੀ ਇਸ ਮਾਮਲੇ ਸਬੰਧੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ।

ਜ਼ਿਕਰਯੋਗ ਹੈ ਕਿ ਅਦਾਲਤ ਨੇ ‘ਦੋਹਰੇ ਸੰਵਿਧਾਨ’ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਡਾ. ਦਲਜੀਤ ਸਿੰਘ ਚੀਮਾ ਨੂੰ ਸੰਮਨ ਜਾਰੀ ਕੀਤੇ ਸਨ। ਸੰਮਨ ਰੱਦ ਕਰਨ ਲਈ ਤਿੰਨਾਂ ਵੱਲੋਂ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਅਰਜ਼ੀ ਦਾਖਲ ਕੀਤੀ ਗਈ ਸੀ, ਪਰ ਅਦਾਲਤ ਨੇ ਸੰਮਨ ਦੇ ਆਦੇਸ਼ ਨੂੰ ਰੱਦ ਕਰ ਦਿੱਤਾ ਸੀ।

Share This Article
Leave a Comment