ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਛੱਤਰ ਸਿੰਘ ਗਿੱਲ ਨੂੰ ਪਾਰਟੀ ਦੇ ਆਈ ਟੀ ਵਿੰਗ ਦਾ ਮੁੜ ਪ੍ਰਧਾਨ ਨਿਯੁਕਤ ਕੀਤਾ ਹੈ।
ਨਛੱਤਰ ਸਿੰਘ ਗਿੱਲ ਦੀ ਮੁੜ ਨਿਯੁਕਤੀ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਪੁਨਰਗਠਨ ਦਾ ਇਕ ਹਿੱਸਾ ਹੈ ਜਿਸ ਤਹਿਤ ਪਿਛਲੇ ਹਫਤੇ ਕੋਰ ਕਮੇਟੀ ਦਾ ਐਲਾਨ ਕੀਤਾ ਗਿਆ ਸੀ।
SAD President S Sukhbir Singh Badal has re-appointed the young and hardworking party leader Mr Nashattar Singh Gill as President of IT Wing of the party. pic.twitter.com/U2hozV7O7w
— Dr Daljit S Cheema (@drcheemasad) June 18, 2020
ਇਥੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਨਛੱਤਰ ਸਿੰਘ ਗਿੱਲ ਨੇ ਪਿਛਲੇ ਡੇਢ ਸਾਲਾਂ ਦੌਰਾਨ ਆਈ ਟੀ ਵਿੰਗ ਦੇ ਪ੍ਰਧਾਨ ਵਜੋਂ ਬਹੁਤ ਜ਼ਿੰਮੇਵਾਰੀ ਨਾਲ ਕੰਮ ਕੀਤਾ ਹੈ ਤੇ ਉਹਨਾਂ ਦੀ ਅਹੁਦੇ ‘ਤੇ ਮੁੜ ਨਿਯੁਕਤੀ ਸੋਸ਼ਲ ਮੀਡੀਆ ‘ਤੇ ਪਾਰਟੀ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਬਾਰੇ ਸਹਿਜ ਤੇ ਪ੍ਰਭਾਵਸ਼ਾਲੀ ਢੰਗ ਨਾਲ ਜਾਣਕਾਰੀ ਸਾਂਝੀ ਕਰਨ ਵਾਸਤੇ ਕੀਤੀ ਗਈ ਹੈ।
ਉਹਨਾਂ ਕਿਹਾ ਕਿ ਉਹਨਾਂ ਨੂੰ ਯਕੀਨ ਹੈ ਕਿ ਗਿੱਲ ਸਖ਼ਤ ਮਿਹਨਤ ਜਾਰੀ ਰੱਖਦਿਆਂ ਪਾਰਟੀ ਦੀਆਂ ਪ੍ਰਾਪਤੀਆਂ ਦੇ ਨਾਲ ਨਾਲ ਇਸਦੀ ਸਿਆਸੀ ਸੋਚ ਦਾ ਲੋਕਾਂ ਵਿਚ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਚਾਰ ਕਰਨਗੇ।