ਚੰਡੀਗੜ੍ਹ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲਾ ਕਾਫਲਾ ਚੰਡੀਗੜ੍ਹ ਦੇ ਬਾਰਡਰ ‘ਤੇ ਪਹੁੰਚ ਗਿਆ ਹੈ। ਜਿਸ ਨੂੰ ਪੁਲਿਸ ਵੱਲੋਂ ਬਾਰਡਰ ‘ਤੇ ਹੀ ਰੋਕ ਲਿਆ ਗਿਆ। ਜਿਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਵਰਕਰਾਂ ਸਣੇ ਚੰਡੀਗੜ੍ਹ ਦੇ ਬਾਰਡਰ ‘ਤੇ ਧਰਨਾ ਲਾ ਦਿੱਤਾ ਗਿਆ।
ਚੰਡੀਗੜ੍ਹ ਪੁਲਿਸ ਵਲੋਂ ਸੁਖਬੀਰ ਬਾਦਲ ਨੂੰ ਵੀ ਪੁਲਿਸ ਵਲੋਂ ਹਿਰਾਸਤ ‘ਚ ਲੈ ਲਿਆ ਗਿਆ ਹੈ। ਇਸ ਤੋਂ ਇਲਾਵਾ ਬਿਕਰਮ ਸਿੰਘ ਮਜੀਠੀਆ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਤੇ ਡਾ. ਦਲਜੀਤ ਸਿੰਘ ਚੀਮਾ ਨੂੰ ਵੀ ਹਿਰਾਸਤ ‘ਚ ਲੈ ਲਿਆ ਹੈ । ਉਧਰ ਭੜਕੇ ਅਕਾਲੀਆਂ ਵਲੋਂ ਬੈਰਿਕੇਡ ਤੋੜਨ ਦੀ ਕੋਸ਼ਿਸ਼ ਕੀਤੀ ਗਈ ਤੇ ਪੁਲਿਸ ਨੇ ਪਾਣੀ ਦੀਆ ਬੁਛਾੜਾਂ ਨਾਲ ਭੀੜ ਨੂੰ ਖਦੇੜ ਦਿੱਤਾ।
ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਬਾਰਡਰ ‘ਤੇ ਧਰਨਾ ਦੇ ਰਹੇ ਹਰਸਿਮਰਤ ਕੌਰ ਬਾਦਲ ਨੂੰ ਚੰਡੀਗੜ੍ਹ ਪੁਲਿਸ ਵੱਲੋਂ ਹਿਰਾਸਤ ‘ਚ ਲੈ ਲਿਆ ਗਿਆ ਹੈ।