ਪੰਜਾਬ ‘ਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਲੈ ਕੇ ਪ੍ਰਚਾਰ ਦਾ ਆਖਰੀ ਦਿਨ ਸੀ। ਜਿਸ ਦੇ ਤਹਿਤ ਅੱਜ ਪ੍ਰਚਾਰ ਕਰਨ ਦੇ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੁਹਾਲੀ ਪਹੁੰਚੇ। ਸੁਖਬੀਰ ਸਿੰਘ ਬਾਦਲ ਨੇ ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਮੁਹਾਲੀ ਦੀ ਕੋਈ ਤਰੱਕੀ ਨਹੀਂ ਕੀਤੀ। ਸਾਡੇ ਕਾਰਜਕਾਲ ਦੌਰਾਨ ਜਿਹੜਾ ਵਿਕਾਸ ਕੀਤਾ ਗਿਆ ਸੀ ਉੱਥੋਂ ਤੱਕ ਹੀ ਕੈਪਟਨ ਅਮਰਿੰਦਰ ਸਿੰਘ ਨੇ ਸੀਮਿਤ ਰੱਖਿਆ ਹੈ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦਾ ਅਜਿਹਾ ਕੋਈ ਪਿੰਡ ਨਹੀਂ ਹੋਵੇਗਾ ਜਿੱਥੇ ਪ੍ਰਕਾਸ਼ ਸਿੰਘ ਬਾਦਲ ਨਹੀਂ ਗਏ ਹੋਣ। ਦੂਸਰੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਫਾਰਮ ਹਾਊਸ ਚੋਂ ਹੀ ਬਾਹਰ ਨਹੀਂ ਨਿਕਲਦੇ।
ਇਸ ਤੋਂ ਇਲਾਵਾ ਬਾਦਲ ਨੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਤੇ ਵੀ ਇਲਜ਼ਾਮ ਲਗਾਏ।