ਅਕਾਲੀ ਦਲ ਨੇ ਡਿਪਟੀ ਸੀਐਮ ਨੂੰ ਲੈ ਕੇ ਕੀਤਾ ਵੱਡਾ ਐਲਾਨ

TeamGlobalPunjab
1 Min Read

ਜਲੰਧਰ : ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 2022 ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਉਧਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਐਲਾਨ ਕਰ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਕਿ ਜੇਕਰ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਡਿਪਟੀ ਸੀਐਮ ਦਲਿਤ ਵਰਗ ਦਾ ਬਣਾਇਆ ਜਾਵੇਗਾ।

ਸੁਖਬੀਰ ਸਿੰਘ ਬਾਦਲ ਨੇ ਇਹ ਐਲਾਨ ਜਲੰਧਰ ਵਿਖੇ ਕੀਤਾ ਜਦੋਂ ਉਹ ਡਾ.ਬੀਆਰ ਅੰਬੇਡਕਰ ਦੀ ਜੈਅੰਤੀ ਮੌਕੇ ਨਕੋਦਰ ਚੌਂਕ ਵਿਖੇ ਸ਼ਰਧਾ ਦੇ ਫੁੱਲ ਅਰਪਿਤ ਕਰਨ ਪਹੁੰਚੇ ਹੋਏ ਸਨ । ਇਸਦੇ ਨਾਲ ਹੀ ਪੰਜਾਬ ਦੀ ਸਿਆਸਤ ਵਿਚ ਚਰਚਾਵਾਂ ਸਨ ਕਿ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਦੇ ਨਾਲ ਗੱਠਜੋੜ ਕਰ ਸਕਦਾ ਹੈ। ਹਾਲਾਂਕਿ ਸੁਖਬੀਰ ਸਿੰਘ ਬਾਦਲ ਵੱਲੋਂ ਇਸ ਦੀ ਅਧਿਕਾਰਿਕ ਤੌਰ ਤੇ ਪੁਸ਼ਟੀ ਨਹੀਂ ਕੀਤੀ ਗਈ ਪਰ ਸੁਖਬੀਰ ਸਿੰਘ ਬਾਦਲ ਨੇ ਇਹ ਸਾਫ ਕਰ ਦਿੱਤਾ ਕਿ ਅਕਾਲੀ ਦਲ ਅਗਲੀਆਂ ਵਿਧਾਨ ਸਭਾ ਚੋਣਾਂ ਗੱਠਜੋੜ ਤਹਿਤ ਲੜ ਸਕਦਾ ਹੈ ਅਤੇ ਕੁਝ ਸਿਆਸੀ ਪਾਰਟੀਆਂ ਦੇ ਨਾਲ ਉਨ੍ਹਾਂ ਦੀ ਗੱਲਬਾਤ ਚੱਲ ਰਹੀ ਹੈ।

Share this Article
Leave a comment