BREAKING : ਪਟਿਆਲਾ ਵਿਖੇ ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕਾਂ ‘ਤੇ ਲਾਠੀਚਾਰਜ ਮੁੱਖ ਮੰਤਰੀ ਦੇ ਇਸ਼ਾਰੇ ‘ਤੇ ਹੋਇਆ : ਸੁਖਬੀਰ ਬਾਦਲ

TeamGlobalPunjab
1 Min Read

ਚੰਡੀਗੜ੍ਹ / ਪਟਿਆਲਾ : ਮੰਗਲਵਾਰ ਨੂੰ ਪਟਿਆਲਾ ਵਿਖੇ ਪ੍ਰਦਰਸ਼ਨਕਾਰੀ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨਾਲ ਪੁਲਿਸ ਵੱਲੋਂ ਕੀਤੀ ਖਿੱਚ-ਧੂਹ ਅਤੇ ਲਾਠੀਚਾਰਜ ਦੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸੁਖਬੀਰ ਬਾਦਲ ਨੇ ਪੀੜਤ ਬੇਰੁਜ਼ਗਾਰ ਮਹਿਲਾ ਅਤੇ ਪੁਰਸ਼ ਅਧਿਆਪਕਾਂ ਨਾਲ ਵੀਡੀਓ ਕਾਲ ਜ਼ਰੀਏ ਸੰਪਰਕ ਕੀਤਾ ਅਤੇ ਉਨ੍ਹਾਂ ਦਾ ਹਾਲ ਜਾਣਿਆ। ਇਹਨਾਂ ਅਧਿਆਪਕਾਂ ਵੱਲੋਂ ਸੁਖਬੀਰ ਬਾਦਲ ਤੋਂ ਮਦਦ ਮੰਗੀ ਗਈ ਹੈ।

 

 

- Advertisement -

ਸੁਖਬੀਰ ਬਾਦਲ ਨੇ ਇਲਜ਼ਾਮ ਲਗਾਇਆ ਕਿ ਅਧਿਆਪਕਾਂ ਉੱਪਰ ਲਾਠੀਚਾਰਜ ਮੁੱਖ ਮੰਤਰੀ ਦੇ ਇਸ਼ਾਰੇ ਤੇ ਕੀਤਾ ਗਿਆ। ਉਹਨਾਂ ਇਸ ਘਟਨਾਂ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

 

ਜ਼ਿਕਰਯੋਗ ਹੈ ਕਿ ਇਹ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਆਪਣੀਆਂ ਮੰਗਾਂ ਲਈ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਦੇ ਪਟਿਆਲਾ ਨਿਵਾਸ ਮੋਤੀ ਮਹਿਲ ਵੱਲ ਵਧ ਰਹੇ ਸਨ ਕਿ ਇਹਨਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਇਨ੍ਹਾਂ ਨਾਲ ਨਾ ਸਿਰਫ਼ ਧੱਕਾਮੁੱਕੀ ਕੀਤੀ ਗਈ ਅਤੇ ਸਗੋਂ ਇਨ੍ਹਾਂ ਉਪਰ ਲਾਠੀਚਾਰਜ ਵੀ ਕੀਤਾ ।

ਮੰਗਲਵਾਰ ਨੂੰ ਪਟਿਆਲਾ ਵਿਖੇ ਪ੍ਰਦਰਸ਼ਨਕਾਰੀ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨਾਲ ਖਿੱਚ-ਧੂਅ ਕਰਦੇ ਪੁਲਿਸ ਮੁਲਾਜ਼ਮ (ਤਸਵੀਰਾਂ)

- Advertisement -

Share this Article
Leave a comment