2 ਦਸੰਬਰ ਦੀ ਪੇਸ਼ੀ ਤੋਂ ਪਹਿਲਾਂ ਸੁਖਬੀਰ ਬਾਦਲ ਦੇ ਇਸ ਬਿਆਨ ਨੇ ਖੜ੍ਹੇ ਕੀਤੇ ਕਈ ਸਵਾਲ

Global Team
3 Min Read

ਚੰਡੀਗੜ੍ਹ: 2 ਦਸੰਬਰ ਨੂੰ ਪੇਸ਼ੀ ਤੋਂ ਪਹਿਲਾਂ ਸੁਖਬੀਰ ਬਾਦਲ ਦੀ ਇਸ ਪੋਸਟ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਅਸਲ ‘ਚ ਬਾਦਲ ਨੇ ਅਕਾਲ ਤਖ਼ਤ ਸਹਿਬ ਜਾਣ ਤੋਂ ਪਹਿਲਾ ਇੱਕ ਤੀਰ ਨਾਲ ਦੋ ਨਹੀਂ ਕਈ ਨਿਸ਼ਾਨੇ ਲਗਾ ਦਿੱਤੇ। ਸੁਖਬੀਰ ਬਾਦਲ ਨੇ ਜਥੇਦਾਰਾਂ ਦਾ ਹੱਕ ਤਾਂ ਪੂਰਿਆ ਹੀ ਹੈ ਨਾਲ ਹੀ ਆਪਣੇ ਉਹਨਾਂ ਵਿਰੋਧੀਆਂ ਦੇ ਨੂੰ ਵੀ ਚੁੱਪ ਕਰਵਾ ਦਿੱਤਾ।

ਬਾਦਲ ਨੇ ਪੋਸਟ ਕਰਦਿਆਂ ਕਿਹਾ ਕਿ, ‘ਅਕਾਲ ਤਖ਼ਤ ਮਹਾਨ ਹੈ, ਸਿੱਖ ਪੰਥ ਦੀ ਸ਼ਾਨ ਹੈ। ਮੇਰੇ ਧਿਆਨ ਵਿੱਚ ਆਇਆ ਹੈ ਕਿ ਬੀਤੇ ਕੁੱਝ ਦਿਨਾਂ ਤੋਂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸੋਸ਼ਲ ਮੀਡੀਆ ਦੀ ਦੁਰਵਰਤੋਂ ਕਰਦਿਆਂ ਜਾਅਲੀ ਅਕਾਊਂਟ ਬਣਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਤਿਕਾਰਯੋਗ ਸਿੰਘ ਸਾਹਿਬਾਨਾਂ ਖ਼ਿਲਾਫ਼ ਘਟੀਆ ਪ੍ਰਾਪੇਗੰਡਾ ਚਲਾਇਆ ਜਾ ਰਿਹਾ ਹੈ। ਜੋ ਕਿ ਅਤਿ ਨਿੰਦਣਯੋਗ ਹੈ। ਇਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਅਕਾਲੀ ਦਲ ਦਾ ਹਰ ਆਗੂ ਅਤੇ ਵਰਕਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ। ਇਸ ਕਰਕੇ ਇਸ ਕੂੜ ਪ੍ਰਚਾਰ ਨੂੰ ਵੇਖ ਕੇ ਹਰ ਕੋਈ ਪ੍ਰੇਸ਼ਾਨ ਹੈ। ਅੱਜ ਸਾਨੂੰ ਪੰਥ ਦੋਖੀ ਤਾਕਤਾਂ ਤੋਂ ਪੂਰਨ ਤੌਰ ‘ਤੇ ਸੁਚੇਤ ਹੋਣ ਦੀ ਲੋੜ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵ ਉੱਚਤਾ ਅੱਗੇ ਸੀਸ ਝੁਕਾਉਂਦੇ ਹੋਏ ਮੈਂ ਆਪਣੇ ਵੱਲੋਂ ਇਸ ਸਾਰੇ ਪ੍ਰਾਪੇਗੰਡੇ ਦੀ ਸਖ਼ਤ ਨਿਖੇਧੀ ਕਰਦੇ ਹਾਂ।’


ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਮਾਮਲੇ ‘ਤੇ ਕਿਸੇ ਵੀ ਤਰ੍ਹਾਂ ਦੀ ਟਿੱਪਣੀ ਕਰਨ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਹੈ। ਜਿਸ ਨੂੰ ਸੁਧਾਰ ਲਹਿਰ ਨੇ ਸਵੀਕਾਰ ਕਰ ਲਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment